ਨਵੀਂ ਦਿੱਲੀ: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਜਲਦੀ ਹੀ ਸੰਸਦ ਮੈਂਬਰ ਵਜੋਂ ਕੱਲ੍ਹ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ 5 ਜੁਲਾਈ ਤੋਂ 4 ਦਿਨ ਦੀ ਪੈਰੋਲ ਮਿਲੀ ਹੈ। ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਆ ਸਕਣਗੇ। ਅੰਮ੍ਰਿਤਪਾਲ ਨੂੰ ਇਹ ਪੈਰੋਲ ਕੁਝ ਸ਼ਰਤਾਂ ਨਾਲ ਦਿੱਤੀ ਗਈ ਹੈ।
ਜਿਸ ਦੀ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜ ਦਿੱਤੀ ਗਈ ਹੈ ਅਤੇ ਉਨ੍ਹਾਂ ਰਾਹੀਂ ਇਹ ਸੂਚਨਾ ਅੰਮ੍ਰਿਤਪਾਲ ਨੂੰ ਦਿੱਤੀ ਗਈ ਹੈ। ਅੰਮਿਤਪਾਲ ਸਿੰਘੰ ਦਿੱਲੀ ਨੂੰ ਛੱਡ ਕੇ ਹੋਰ ਕਿਤੇ ਨਹੀਂ ਜਾ ਸਕਦਾ। ਉਨ੍ਹਾਂ ਦਾ ਰਾਤ ਦਾ ਠਹਿਰਨ ਵੀ ਦਿੱਲੀ ‘ਚ ਹੀ ਹੋਵੇਗਾ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਰਹੇਗਾ। ਸਭ ਤੋਂ ਪਹਿਲਾ ਪੈਰੋਲ ਦੀ ਜਾਣਕਾਰੀ ਫਰੀਦਕੋਟ ਤੋਂ ਐਮਪੀ ਸਰਬਜੀਤ ਖਾਲਸਾ ਨੇ ਦਿੱਤੀ ਸੀ । ਫਿਰ ਇਸ ਦੀ ਅਧਿਕਾਰਤ ਤੌਰ ‘ਤੇ ਵੀ ਪੁਸ਼ਟੀ ਹੋ ਗਈ ਸੀ। 5 ਜੁਲਾਈ ਨੂੰ ਹੀ ਬਾਰਾਮੁੱਲਾ ਤੋਂ ਆਜ਼ਾਦ ਚੋਣ ਜਿੱਤੇ ਇੰਜੀਨੀਅਰ ਰਸ਼ੀਦ ਵੀ ਸਹੁੰ ਚੁੱਕਣਗੇ। ਰਸ਼ੀਦ ਅੱਤਵਾਦੀ ਫੰਡਿੰਗ ਮਾਮਲੇ ‘ਚ 2019 ਤੋਂ ਜੇਲ੍ਹ ‘ਚ ਬੰਦ ਹੈ। ਅਤੇ ਇਹਨਾਂ ਨੇ ਵੀ ਅੰਮ੍ਰਿਤਪਾਲ ਵਾਂਗ ਜੇਲ੍ਹ ਤੋਂ ਹੀ ਚੋਣ ਲੜੀ ਅਤੇ ਵੱਡੇ ਅੰਤਰ ਨਾਲ ਜਿੱਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।