ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਮੁੜ ਜੇਲ੍ਹ ਪਹੁੰਚਾਇਆ ਗਿਆ

Global Team
2 Min Read

ਨਿਊਜ਼ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ  ਅੰਮ੍ਰਿਤਪਾਲ ਸਿੰਘ ਨੇ ਬੀਤੇ ਦਿਨੀਂ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਚੈਂਬਰ ਵਿੱਚ ਪੰਜਾਬੀ ਵਿੱਚ ਸਹੁੰ ਚੁੱਕੀ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਉਹਨਾਂ ਦੇ ਪਰਿਵਾਰ ਨਾਲ ਮਿਲਾਇਆ ਗਿਆ ਅਤੇ ਫਿਰ ਡਿਬਰੂਗੜ੍ਹ ਜੇਲ੍ਹ ਵਿੱਚ ਵਾਪਸ ਲਜਾਇਆ ਗਿਆ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਨੂੰ ਸਹੁੰ ਚੁਕਾਉਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸਖ਼ਤ ਸੁਰੱਖਿਆ ਹੇਠ ਦਿੱਲੀ ਲਿਜਾਇਆ ਗਿਆ। ਸੁਰੱਖਿਆ ਏਜੰਸੀਆਂ ਦੀ ਨਿਗਰਾਨੀ ਹੇਠ ਦਿੱਲੀ ਵਿੱਚ ਉਹਨਾਂ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਸੀ। ਦੁਪਹਿਰ ਲਗਭਗ 12.30 ਵਜੇ ਅੰਮ੍ਰਿਤਪਾਲ ਨੂੰ ਦਿੱਲੀ ਅਤੇ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਸਖ਼ਤ ਸੁਰੱਖਿਆ ਵਿਚਾਲੇ ਸੰਸਦ ਭਵਨ ਲਿਆਂਦਾ ਗਿਆ। ਜਿੱਥੇ ਅੰਮ੍ਰਿਤਪਾਲ ਨੇ ਸਪੀਕਰ ਓਮ ਬਿਰਲਾ ਦੇ ਚੈਂਬਰ ਵਿੱਚ ਸਹੁੰ ਚੁੱਕੀ।

ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਦੀ ਉਹਨਾਂ ਦੇ ਪਿਤਾ, ਚਾਚਾ ਅਤੇ ਭਰਾ ਨਾਲ ਮੁਲਾਕਾਤ  ਕਰਵਾਈ ਗਈ। ਪਰਿਵਾਰ ਨੇ 8 ਲੋਕਾਂ ਨੂੰ ਮਿਲਣ ਲਈ ਪੱਤਰ ਦਿੱਤਾ ਸੀ ਪਰ ਸੁਰੱਖਿਆ ਟੀਮਾਂ ਨੇ ਸਿਰਫ ਤਿੰਨ ਲੋਕਾਂ ਨੂੰ ਹੀ ਮਿਲਣ ਦਿੱਤਾ। ਇਹ ਮੁਲਾਕਾਤ ਕਰੀਬ 50 ਮਿੰਟ ਤੱਕ ਚੱਲੀ। ਇਸ ਤੋਂ ਬਾਅਦ ਦੁਪਹਿਰ 2 ਵਜੇ ਦੇ ਕਰੀਬ ਸੁਰੱਖਿਆ ਟੀਮਾਂ ਮੁੜ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਲੈ ਗਈਆਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment