ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸਆਈਟੀ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਸੀ ਤਾਂ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜੇ ਸਨ।
ਉਹਨਾਂ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਹਨਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ ਐਸਆਈਟੀ ਸਾਹਮਣੇ ਪੇਸ਼ ਹੋਣ ਦੀ ਰਾਹਤ ਦਿੱਤੀ ਸੀ। ਇਸ ਸਾਲ ਦੇ ਸ਼ੁਰੂ ਵਿੱਚ ਮਜੀਠੀਆ ਮਾਮਲੇ ਵਿੱਚ ਇੱਕ ਨਵੀਂ ਐਸਆਈਟੀ ਬਣਾਈ ਗਈ ਸੀ। ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਸੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।