ਸ਼ਹੀਦ ਕਿਸਾਨ ਸ਼ੁਭ ਦੇ ਪਰਿਵਾਰ ਨੂੰ ਮਿਲਿਆ 1 ਕਰੋੜ ਦਾ ਚੈੱਕ, ਭੈਣ ਨੂੰ ਇੱਕ ਸਰਕਾਰੀ ਨੌਕਰੀ

Global Team
2 Min Read

ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਪਾਰਟ 2 ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ ਪੰਜਾਬ ਸਰਕਾਰ ਨੇ ਸਹਾਇਤਾ ਰਾਸ਼ੀ ਦਾ ਚੈੱਕ ਸੌਂਪ ਦਿੱਤਾ ਹੈ। ਇਸ ਤੋਂ ਇਲਾਵਾ ਸ਼ੁਭਕਰਨ ਸਿੰਘ ਦੀ ਇੱਕ ਭੈਣ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਸੌਂਪ ਦਿੱਤਾ ਹੈ। ਅੱਜ ਚੰਡੀਗੜ੍ਹ ਵਿੱਚ ਸੀਐਮ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਰੱਖੀ ਸੀ। ਜਿਸ ਵਿੱਚ ਇਹ ਸਹਾਇਤਾ ਰਾਸ਼ੀ ਤੇ ਨਿਯੁਕਤੀ ਪੱਤਰ ਸੌਂਪਿਆ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ, ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ.. ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਮੁਲਾਕ਼ਾਤ ਕੀਤੀ… ਵਾਅਦੇ ਮੁਤਾਬਕ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ… ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ-ਸੁੱਖ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ…

ਜ਼ਿਕਰ ਕਰ ਦਈਏ ਕਿ ਸ਼ੁਭਕਰਨ ਸਿੰਘ ਦੀ ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਘਟਨਾ 21 ਫਰਵਰੀ ਦੀ ਹੈ। ਦੋਸ਼ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ। ਇਸ ਮਾਮਲੇ ਵਿੱਚ ਪੰਚਕੂਲਾ ਨਿਵਾਸੀ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜਾਂਚ ਦੀ ਮੰਗ ਕੀਤੀ ਸੀ।

7 ਮਾਰਚ ਨੂੰ ਹਾਈ ਕੋਰਟ ਨੇ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਸੀ। 3 ਮੈਂਬਰੀ ਕਮੇਟੀ ਦੀ ਪ੍ਰਧਾਨਗੀ ਪੰਜਾਬ-ਹਰਿਆਣਾ ਹਾਈ ਕੋਰਟ ਦੀ ਸਾਬਕਾ ਜਸਟਿਸ ਜੈਸ਼੍ਰੀ ਠਾਕੁਰ ਨੂੰ ਸੌਂਪੀ ਗਈ।

Share This Article
Leave a Comment