ਜਲੰਧਰ: ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਭਾਜਪਾ ਉਮੀਦਵਾਰ ਨੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰ ਦਿੱਤਾ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕਰ ਦਿੱਤਾ ਹੈ।
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪੈ ਰਹੀਆਂ ਵੋਟਾਂ ਦਰਮਿਆਨ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਉਨ੍ਹਾਂ ਦੇ ਸਮਰਥਕਾਂ ਨੇ ਬਠਿੰਡਾ ਜ਼ਿਲ੍ਹੇ ਤੋਂ ਆਏ ‘ਆਪ’ ਸਮਰਥਕਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿਚ ‘ਆਪ’ ਦਾ ਬਠਿੰਡਾ ਜ਼ਿਲ੍ਹੇ ਦਾ ਯੂਥ ਪ੍ਰਧਾਨ ਸੀ ਜੋ ਚੋਣ ਬੂਥ ’ਤੇ ਬੈਠਾ ਹੋਇਆ ਸੀ ਜਦਕਿ ਜ਼ਿਲ੍ਹਾ ਚੋਣ ਅਧਿਕਾਰੀ ਨੇ ਹਲਕੇ ਤੋਂ ਬਾਹਰਲੇ ਸਮਰਥਕਾਂ ਨੂੰ ਹਲਕੇ ਤੋਂ ਬਾਹਰ ਜਾਣ ਦੇ ਹੁਕਮ ਦਿੱਤੇ ਹੋਏ ਹਨ। ਸ਼ੀਤਲ ਨੇ ਦੋਸ਼ ਲਾਇਆ ਕਿ ਆਪ ਦੇ ਬਾਹਰੋਂ ਆਏ ਆਗੂ ਹਲਕੇ ਦੇ ਵੋਟਰਾਂ ਨੂੰ ਡਰਾ ਧਮਕਾ ਰਹੇ ਹਨ।
ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।