ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ ਦੇ ਸਾਰੇ ਮਹਿਲਾ ਸੈੱਲਾਂ ਦਾ ਸੂਬਾ ਵਿਆਪੀ ਦੌਰਾ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਵੂਮੈਨ ਸੈੱਲ, ਫੇਜ਼ -8, ਮੁਹਾਲੀ ਦੇ ਦੌਰੇ ਦੌਰਾਨ ਕੀਤਾ।
ਲਾਲੀ ਗਿੱਲ ਨੇ ਆਪਣੇ ਦੌਰੇ ਦੌਰਾਨ ਮਹਿਲਾ ਸੈੱਲ ਦੇ ਸਟਾਫ਼ ਨਾਲ ਵੱਖ-ਵੱਖ ਕੇਸਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਰੋਜ਼ਾਨਾ ਦੀਆਂ ਰਿਪੋਰਟਾਂ ਦਾ ਡਾਟਾ ਇਕੱਤਰ ਕੀਤਾ ਅਤੇ ਸੈੱਲ ਦੇ ਬਾਹਰ ਉਡੀਕ ਕਰ ਰਹੇ ਸ਼ਿਕਾਇਤਕਰਤਾਵਾਂ ਨਾਲ ਗੱਲਬਾਤ ਕੀਤੀ।
ਇਸ ਤੋਂ ਇਲਾਵਾ, ਲਾਲੀ ਗਿੱਲ ਨੇ ਸਾਂਝ ਕੇਂਦਰ ਦਾ ਦੌਰਾ ਕੀਤਾ ਅਤੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਦੌਰਿਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹਨਾਂ ਸੁਵਿਧਾਵਾਂ ਕੋਲ ਕੇਸਾਂ ਅਤੇ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰੇ ਲਈ ਢੁਕਵੇਂ ਢੰਗ ਉਪਲੱਬਧ ਹਨ।
ਲਾਲੀ ਗਿੱਲ ਨੇ ਕਿਹਾ ਕਿ ਅਸੀਂ ਸੂਬੇ ਭਰ ਵਿੱਚ ਮਹਿਲਾਵਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਐਲਾਨ ਕੀਤਾ ਕਿ ਸੂਬਾ ਵਿਆਪੀ ਦੌਰੇ ਜਲਦ ਹੀ ਸ਼ੁਰੂ ਕੀਤੇ ਜਾਣਗੇ ਜਿਸ ਵਿੱਚ ਹਰੇਕ ਮਹਿਲਾ ਸੈੱਲ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਮੁੱਖ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਕਮਿਸ਼ਨ ਦਾ ਉਦੇਸ਼ ਸੂਬੇ ਵਿੱਚ ਮਹਿਲਾਵਾਂ ਦੀ ਸੁਰੱਖਿਆ ਅਤੇ ਸ਼ਕਤੀਕਰਨ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।