ਜਲੰਧਰ: ਪੰਜਾਬ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਡਰੱਗ ਸਣੇ ਗ੍ਰਿਫਤਾਰ ਕਰ ਲਿਆ ਹੈ, ਇਹ ਦਾਅਵਾ ਕੁਝ ਮੀਡੀਆ ਰਿਪੋਰਟਾਂ ਵਲੋਂ ਕੀਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਕੋਲੋਂ 4 ਤੋਂ 5 ਗ੍ਰਾਮ ਨਸ਼ਾ ਬਰਾਮਦ ਹੋਇਆ ਹੈ। ਹਰਪ੍ਰੀਤ ਸਿੰਘ ਕੋਲੋਂ ਬਰਾਮਦ ਹੋਈ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਦੱਸਿਆ ਜਾ ਰਿਹਾ ਹੈ।
ਗ੍ਰਿਫਤਾਰੀ ਤੋਂ ਬਾਅਦ ਦੇਰ ਰਾਤ ਉਸ ਦਾ ਮੈਡੀਕਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਰਪ੍ਰੀਤ ਨੂੰ ਫੜਿਆ ਗਿਆ ਤਾਂ ਉਸ ਨੇ ਸ਼ਰਾਬ ਵੀ ਪੀਤੀ ਹੋਈ ਸੀ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ। ਪੁਲਿਸ ਨੇ ਇਸ ਸਾਰੀ ਘਟਨਾ ਦੀ ਵੀਡੀਓਗ੍ਰਾਫੀ ਵੀ ਕੀਤੀ ਹੈ। ਹਰਪ੍ਰੀਤ ਦੇ ਨਾਲ ਇੱਕ ਹੋਰ ਦੋਸਤ ਵੀ ਸੀ ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਉਸ ਨੂੰ ਫਿਲੌਰ ਹਾਈਵੇ ‘ਤੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ। ਉਹ ਉਸ ਸਮੇਂ ਕਾਰ ਵਿੱਚ ਸਵਾਰ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।