ਅੰਮ੍ਰਿਤਸਰ:ਸ੍ਰੀ ਦਰਬਾਰ ਸਾਹਿਬ ਨੇੜ੍ਹਿਓਂ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਕੰਪਲੈਕਸ ਦੇ ਪਿੱਛੇ ਆਟਾ ਮੰਡੀ ਵਾਲੇ ਪਾਸੇ ਇੱਕ ਦੁਕਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਮਾੜੀ ਹਾਲਤ ਵਿੱਚ ਪਾਈਆਂ ਗਈਆਂ। ਜਿਸ ਨੂੰ ਦੇਖ ਕੇ ਸਾਫ਼ ਹੋ ਗਿਆ ਕਿ ਦੁਕਾਨਦਾਰ ਪੋਥੀਆਂ ਦੀ ਬੇਅਦਬੀ ਕਰ ਰਿਹਾ ਸੀ। ਜਦੋਂ ਇਸ ਸਬੰਧੀ ਕੁੱਝ ਸੰਗਤਾਂ ਅਤੇ ਜਥੇਬੰਦੀਆਂ ਨੂੰ ਪਤਾ ਲੱਗਿਆ ਤਾਂ ਇਹ ਸਾਰੇ ਇਸ ਦੁਕਾਨ ‘ਤੇ ਪਹੁੰਚੇ ਅਤੇ ਆਪਣੇ ਨਾਲ ਪੁਲਿਸ ਵੀ ਲੈ ਗਏ। ਜਦੋਂ ਦੁਕਾਨ ਅੰਦਰ ਪੂਰੀ ਜਾਂਚ ਪੜਤਾਲ ਕੀਤੀ ਗਈ ਤਾਂ ਪਾਇਆ ਗਿਆ ਕਿ ਦੁਕਾਨਦਾਰ ਨੇ ਕਾਫੀ ਲੰਮੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਇੱਕ ਬੋਰੀ ਵਿੱਚ ਬੰਨ੍ਹ ਕੇ ਰੱਖੀਆਂ ਹੋਈਆਂ ਸਨ ਅਤੇ ਉਹਨਾਂ ਦੀ ਕੋਈ ਸਾਂਭ ਸੰਭਾਲ ਨਹੀਂ ਕਰ ਰਿਹਾ ਸੀ। ਦੁਕਾਨ ਤੋਂ ਬ੍ਰਿਧ ਅਵਸਥਾ ’ਚ ਤੇ ਘੱਟੇ-ਮਿੱਟੀ ਨਾਲ ਭਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਪੋਥੀਆਂ ਤੇ ਹੋਰ ਵੀ ਕਈ ਪੋਥੀਆਂ ਬਰਾਮਦ ਹੋਈਆਂ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰ ਤਰਲੋਚਨ ਸਿੰਘ ਸੋਹਲ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਦੇ ਬਿਲਕੁਲ ਨੇੜੇ ਇਹ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਇਸ ’ਤੇ ਗ਼ੌਰ ਕਰਨ ਦੀ ਜ਼ਰੂਰਤ ਹੈ।
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇੱਕ ਦੁਕਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਬੇਅਦਬੀ ਹੋ ਰਹੀ ਹੈ, ਜਿਸ ਤੋਂ ਬਾਅਦ ਅਸੀਂ ਮੌਕੇ ’ਤੇ ਪਹੁੰਚੇ ਤੇ ਦੁਕਾਨ ਦੇ ਮਾਲਕ ਨੂੰ ਬੁਲਾਇਆ। ਦੁਕਾਨ ਅੰਦਰ ਵੱਡੀ ਗਿਣਤੀ ਵਿੱਚ ਬ੍ਰਿਧ ਅਵਸਥਾ ਅਤੇ ਘੱਟੇ ਨਾਲ ਭਰੀਆਂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਮਿਲੀਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੋਥੀਆਂ ਦੀ ਗਿਣਤੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।