ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ (23 ਜੁਲਾਈ) ਨੂੰ ਵਿੱਤੀ ਸਾਲ 2024-25 ਲਈ ਆਪਣਾ ਲਗਾਤਾਰ ਸੱਤਵਾਂ ਬਜਟ ਪੇਸ਼ ਕੀਤਾ। ਕਿਸਾਨ ਕ੍ਰੈਡਿਟ ਕਾਰਡ ਨੂੰ ਲੈ ਕੇ ਵਿੱਤ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਸੀਤਾਰਮਨ ਨੇ ਕਿਹਾ ਕਿ ਕਿਸਾਨ ਕ੍ਰੈਡਿਟ ਕਾਰਡ 5 ਰਾਜਾਂ ਵਿੱਚ ਲਾਂਚ ਕੀਤਾ ਜਾਵੇਗਾ। ਹੁਣ ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਦੀ ਸਹੂਲਤ 5 ਹੋਰ ਰਾਜਾਂ ਵਿੱਚ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਦਾ ਵਿਕਾਸ ਸਰਕਾਰ ਦੀ ਪਹਿਲੀ ਤਰਜੀਹ ਹੈ। 1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਲਈ ਉਤਸ਼ਾਹਿਤ ਕੀਤਾ ਜਾਵੇਗਾ।
कृषि क्षेत्र में उत्पादकता और अनुकूलनीयता🌾
डिजिटल सार्वजनिक अवसंरचना (डीपीआई): देश के 400 ज़िलों में डीपीआई का उपयोग करते हुए खरीफ फसलों का डिजिटल सर्वेक्षण किया जाएगा #UnionBudget2024 #Budget2024 #BudgetForViksitBharat #NirmalaSitharaman @ChouhanShivraj@nsitharaman https://t.co/SKse2AoQ69
— Agriculture INDIA (@AgriGoI) July 23, 2024
ਵਿੱਤ ਮੰਤਰੀ ਨੇ ਕਿਹਾ ਕਿ 6 ਕਰੋੜ ਕਿਸਾਨਾਂ ਦੀ ਜ਼ਮੀਨ ਦੀ ਰਜਿਸਟਰੀ ‘ਤੇ ਜ਼ੋਰ ਦਿੱਤਾ ਜਾਵੇਗਾ। ਵਿੱਤੀ ਸਾਲ 25 ਵਿੱਚ 400 ਜ਼ਿਲ੍ਹਿਆਂ ਵਿੱਚ ਸਾਉਣੀ ਦੀਆਂ ਫਸਲਾਂ ਦਾ ਡਿਜੀਟਲ ਸਰਵੇਖਣ ਹੋਵੇਗਾ। ਸਰਕਾਰ ਵਾਤਾਵਰਣ ਅਨੁਕੂਲ ਬੀਜ ਵਿਕਸਿਤ ਕਰਨ ਲਈ ਨਿੱਜੀ ਖੇਤਰ, ਮਾਹਰਾਂ ਅਤੇ ਹੋਰਾਂ ਨੂੰ ਫੰਡ ਮੁਹੱਈਆ ਕਰਵਾਏਗੀ। ਦਾਲਾਂ, ਤੇਲ ਬੀਜਾਂ ਦੇ ਪਸਾਰ ‘ਤੇ ਮਿਸ਼ਨ ਦੀ ਸ਼ੁਰੂਆਤ ਕਰੇਗਾ। ਸਰਟੀਫਿਕੇਸ਼ਨ ਅਤੇ ਬ੍ਰਾਂਡਿੰਗ ਰਾਹੀਂ ਪ੍ਰਚਾਰ ਕਰੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।