ਅਮਰੀਕਾ ‘ਚ ਮੁੜ ਚੱਲੀਆਂ ਗੋਲੀਆਂ, ਪੰਜਾਬੀ ਨੌਜਵਾਨ ਸਣੇ ਦੋ ਦੀ ਮੌਤ, ਤਿੰਨ ਜ਼ਖ਼ਮੀ

Global Team
3 Min Read

ਨਿਊਜ਼ ਡੈਸਕ: ਅਮਰੀਕਾ ਦੇ ਮਿਸੀਸਿਪੀ ਸ਼ਹਿਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਥੇ ਅਣਪਛਾਤੇ ਕਾਰ ਚਾਲਕ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਜਿਸ ‘ਚ ਇੱਕ ਦੁਕਾਨ ਦੇ ਬਾਹਰ ਕੰਮ ਕਰ ਰਹੇ ਬੇਗੋਵਾਲ ਦੇ ਇਕ ਨੌਜਵਾਨ ਸਣੇ ਦੋ ਜਣਿਆਂ ਦੀ ਮੌਤ ਹੋ ਗਈ, ਜਦੋਂਕਿ ਤਿੰਨ ਜਣੇ ਜ਼ਖ਼ਮੀ ਹੋ ਗਏ।  ਮ੍ਰਿਤਕ ਨੌਜਵਾਨ ਦੀ ਪਛਾਣ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਵਿਅਕਤੀ ਅਮਰੀਕਾ ਦੇ ਮਿਸੀਸਿਪੀ ‘ਚ ਇਕ ਸਟੋਰ ‘ਚ ਕੰਮ ਕਰ ਰਿਹਾ ਸੀ। ਘਟਨਾ ਸਮੇਂ ਉਹ ਆਪਣੇ ਕੰਮ ਦੌਰਾਨ ਬਾਹਰ ਖੜ੍ਹਾ ਸੀ।

ਮ੍ਰਿਤਕ ਦੇ ਪਿਤਾ ਵੱਸਣ ਸਿੰਘ ਨੇ ਦੱਸਿਆ ਕਿ ਉਹਨਾਂ ਦਾ 33 ਸਾਲਾ ਬੇਟਾ ਜਸਵੀਰ ਸਿੰਘ  ਇਕ ਸਾਲ ਪਹਿਲਾਂ 40 ਲੱਖ ਰੁਪਏ ਦਾ ਕਰਜ਼ਾ ਲੈ ਕੇ ਕਮਾਉਣ ਲਈ ਵਿਦੇਸ਼ ਗਿਆ ਸੀ। ਉਸ ਦੇ ਦੋ ਬੱਚੇ ਇਕ ਲੜਕਾ ਤੇ ਇਕ ਲੜਕੀ ਹਨ। ਉਸ ਦਾ ਭਰਾ ਵੀ ਆਪਣੇ ਪਰਿਵਾਰ ਨਾਲ ਬਾਹਰ ਰਹਿੰਦਾ ਹੈ ਜਿੱਥੇ ਉਸ ਦਾ ਬੇਟਾ ਇਕ ਦੁਕਾਨ ‘ਤੇ ਕੰਮ ਕਰ ਰਿਹਾ ਸੀ ਅਤੇ ਉਹ ਦੁਕਾਨ ਦੇ ਬਾਹਰ ਖੜ੍ਹਾ ਸੀ, ਉਦੋਂ ਕਾਰ ‘ਚ ਸਵਾਰ 2 ਤੋਂ ਤਿੰਨ ਅਣਪਛਾਤੇ ਲੋਕਾਂ ਨੇ ਉਸ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿੱਥੇ ਗੋਲ਼ੀ ਲੱਗਣ ਨਾਲ ਉਸ ਦੇ ਲੜਕੀ ਦੀ ਮੌਤ ਹੋ ਗਈ ਅਤੇ ਉੱਥੇ ਮੌਜ਼ੂਦ ਇਕ ਵਿਅਕਤੀ ਦੀ ਵੀ ਮੌਤ ਹੋ ਗਈ, ਜਦੋਂਕਿ ਤਿੰਨ ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਉਨ੍ਹਾਂ ਕਿਹਾ ਇਸ ਮਾਮਲੇ ਜਾਂ ਹਮਲੇ ਨਾਲ ਜੁੜੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਜਸਵੀਰ ਸਿੰਘ ਦੇ ਪਿਤਾ ਨੇ ਮੰਗ ਕੀਤੀ ਕਿ ਜਸਵੀਰ ਸਿੰਘ ਦੇ ਪਰਿਵਾਰ ਨੂੰ ਬਾਹਰ ਬੁਲਾਇਆ ਜਾਵੇ ਤਾਂਕਿ ਉਨ੍ਹਾਂ ਦੇ ਬੱਚੇ ਆਖ਼ਰੀ ਵਾਰ ਆਪਣੇ ਪਿਤਾ ਨੂੰ ਇਕੱਠੇ ਵੇਖ ਸਕਣ। ਇਹ ਦੁਖਦਾਈ ਸਮਾਚਾਰ ਸੁਣਦੇ ਹੀ ਪਰਿਵਾਰ ਤੇ ਰਿਸ਼ਤੇਦਾਰਾਂ ‘ਚ ਸੋਗ ਦੀ ਲਹਿਰ ਦੌੜ ਗਈ।

ਇਸ ਘਟਨਾ ਨੂੰ ਲੈ ਕੇ ਮਿਸੀਸਿਪੀ ਦੇ ਜੈਕਸਨ ਸ਼ਹਿਰ ਦੇ ਪੁਲਿਸ ਮੁਖੀ ਜੋਸੇਫ਼ ਵੈਡ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਲੋਕ ਜ਼ਖ਼ਮੀ ਹੋਏ ਹਨ, ਉਨ੍ਹਾਂ ਦਾ ਫਿਲਹਾਲ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਮਲਾਵਰ ਕਾਲੀ ਹੌਂਡਾ ਕਾਰ ਵਿੱਚ ਆਏ ਸਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment