ਨਿਊਜ਼ ਡੈਸਕ: ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਤ੍ਰਿਭੁਵਨ ਕੌਮਾਂਤਰੀ ਏਅਰਪੋਰਟ ਉੱਤੇ ਬੁੱਧਵਾਰ ਸਵੇਰੇ ਹਾਦਸਾ ਹੋਇਆ ਹੈ। ਹਾਦਸੇ ਵਿੱਚ 18 ਲੋਕਾਂ ਦੀ ਮੌਤਾਂ ਦੀ ਪੁਸ਼ਟੀ ਹੋਈ ਹੈ। ਪੁਲਿਸ ਦੇ ਬੁਲਾਰੇ ਦਾਨ ਬਹਾਦੁਰ ਕਾਰਕੀ ਨੇ ਬੀਬੀਸੀ ਨੂੰ ਦੱਸਿਆ ਕਿ ਪਾਇਲਟ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਦੁਰਘਟਨਾ ਵਾਲੀ ਥਾਂ ਤੋਂ 18 ਲੋਕਾਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ।
ਸੌਰਯਾ ਏਅਰਲਾਈਨਜ਼ ਦੇ ਇਸ ਹਵਾਈ ਜਹਾਜ਼ ਵਿੱਚ ਕੰਪਨੀ ਦੇ ਹੀ 17 ਮੁਲਾਜ਼ਮਾਂ ਸਮੇਤ 2 ਕਰੂ ਦੇ ਮੈਂਬਰ ਸਵਾਰ ਸਨ। ਕਾਠਮੰਡੂ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਜਾਣਕਾਰੀ ਸਵੇਰ ਸਵਾ ਗਿਆਰਾਂ ਵਜੇ ਮਿਲੀ। ਪਾਇਲਟ ਨੂੰ ਸੜਦੇ ਹੋਏ ਹਵਾਈ ਜਹਾਜ਼ ਵਿੱਚੋਂ ਕੱਢ ਲਿਆ ਗਿਆ ਹੈ।
ਪਾਇਲਟ ਨੂੰ ਨੇੜਲੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਵਾਈ ਜਹਾਜ਼ ਕਾਠਮੰਡੂ ਦੇ ਤ੍ਰਿਭੁਵਨ ਏਅਰਪੋਰਟ ਉੱਤੇ ਪੋਖ਼ਰਾ ਦੇ ਲਈ ਉਡਾਣ ਭਰਨ ਦੇ ਦੌਰਾਨ ਹਾਦਸਾਗ੍ਰਸਤ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।