ਪੰਜਾਬ ‘ਚ ਮਾਨਸੂਨ ਮੱਠਾ ਤਾਂ ਕਿਤੇ ਮਚਾ ਰਿਹੈ ਤਬਾਹੀ

Global Team
2 Min Read

ਨਿਊਜ਼ ਡੈਸਕ: ਇੱਕ ਪਾਸੇ ਜਿੱਥੇ ਪੰਜਾਬ ਮਾਨਸੂਨ ਢਿੱਲਾ ਦਿਖਾਈ ਦੇ ਰਿਹਾ ਤਾਂ ਮੀਂਹ ਨੇ ਗੁਜਰਾਤ ‘ਚ ਤਬਾਹੀ ਮਚਾ ਦਿੱਤੀ ਹੈ। ਗੁਜਰਾਤ ਵਿੱਚ ਪਿਛਲੇ 3-4 ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਵਡੋਦਰਾ, ਸੂਰਤ, ਭਰੂਚ ਅਤੇ ਆਨੰਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਕੱਲੇ ਵਡੋਦਰਾ ਵਿਚ 24 ਘੰਟਿਆਂ ਵਿਚ 13.5 ਇੰਚ ਮੀਂਹ ਪਿਆ। ਰਾਜ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕੁੱਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਤੋਂ 826 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਤਬਦੀਲ ਕਰਨਾ ਪਿਆ। ਕਈ ਥਾਵਾਂ ‘ਤੇ ਸਕੂਲ ਅਤੇ ਕਾਲਜ ਵੀ ਬੰਦ ਕਰ ਦਿੱਤੇ ਗਏ ਹਨ। ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਰੇਲ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ।

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਭਾਰੀ ਅਤੇ ਲਗਾਤਾਰ ਪੈ ਰਹੇ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਥੇ ਵੀਰਵਾਰ ਨੂੰ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਸ਼ਹਿਰ ਦੇ ਨੀਵੇਂ ਇਲਾਕਿਆਂ ਵਿੱਚ ਕਈ ਘਰ ਅਤੇ ਰਿਹਾਇਸ਼ੀ ਸੁਸਾਇਟੀਆਂ ਪਾਣੀ ਵਿੱਚ ਡੁੱਬ ਗਈਆਂ।

ਹਿਮਾਚਲ ਦੇ ਕੁੱਲੂ ਜ਼ਿਲ੍ਹੇ ’ਚ ਬੱਦਲ ਫਟਣ ਤੋਂ ਬਾਅਦ ਮਨਾਲੀ ਉਪ ਮੰਡਲ ਦੇ ਅੰਜਨੀ ਮਹਾਦੇਵ ਖੇਤਰ ’ਚ ਅਚਾਨਕ ਹੜ੍ਹ ਆ ਗਿਆ ਜਿਸ ਕਾਰਨ ਇਕ ਘਰ ਨੂੰ ਕਾਫੀ ਨੁਕਸਾਨ ਪਹੁੰਚਾਇਆ। ਅਜੇ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਾਲਾਂਕਿ ਹੜ੍ਹ ਦੇ ਬਾਅਦ ਪਲਚਨ ਪੁਲ ‘ਤੇ ਮਲਬਾ ਜਮ੍ਹਾਂ ਹੋ ਗਿਆ ਹੈ ਜਿਸ ਨਾਲ ਹਲਕੇ ਦਾ ਮਹੱਤਵਪੂਰਨ ਮਨਾਲੀ-ਲੇਹ ਹਾਈਵੇਅ ਪ੍ਰਭਾਵਿਤ ਹੋਇਆ ਹੈ ਜਿਥੇ ਆਵਾਜਾਈ ਬੰਦ ਹੋ ਗਈ ਹੈ।

Share This Article
Leave a Comment