ਨਵੀਂ ਦਿੱਲੀ: ਜਲੰਧਰ ਕਾਂਗਰਸ ਦੇ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕ ਸਭਾ ਵਿੱਚ ਗੜ੍ਹਕੇ। ਇਸ ਦੌਰਾਨ ਉਹਨਾਂ ਨੇ ਅੰਮ੍ਰਿਤਪਾਲ ਸਿੰਘ ਅਤੇ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦਾ ਮੁੱਦਾ ਚੁੱਕਿਆ। ਚਰਨਜੀਤ ਸਿੰਘ ਚੰਨੀ ਅੱਜ ਸਦਨ ਦੀ ਕਾਰਵਾਈ ‘ਚ ਕਰੀਬ 20 ਮਿੰਟ ਭਾਸ਼ਣ ਦਿੱਤਾ।
ਜਿਸ ਦੌਰਾਨ ਚੰਨੀ ਨੇ ਅਣ ਐਲਾਨੀਆਂ ਐਮਰਜੈਂਸੀਆਂ ਦਾ ਜ਼ੀਕਰ ਕਰਦਿਆਂ ਕਿਹਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਪਰ ਹਾਲੇ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲਿਆ ਇਹ ਵੀ ਇੱਕ ਐਮਰਜੈਂਸੀ ਹੈ।
ਇਸ ਤੋਂ ਇਲਾਵਾ ਚੰਨੀ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ NSA ਲਗਾ ਕੇ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਖਡੂਰ ਸਾਹਿਬ ਹਲਕੇ ਦੇ ਲੋਕਾਂ ਦੀ ਆਵਾਜ਼ ਜੇਲ੍ਹ ਵਿੱਚ ਬੰਦ ਹੈ ਇਸ ਹਲਕੇ ਦੀਆਂ ਮੁਸ਼ਕਲਾਂ ਨੂੰ ਕੌਣ ਸਾਂਸਦ ‘ਚ ਪਹੁੰਚਾਏਗਾ ਜਦਕਿ ਇੱਥੋਂ ਦਾ ਐਮਪੀ ਜੇਲ੍ਹ ਵਿੱਚ ਬੰਦ ਹੈ। ਇਹ ਵੀ ਇੱਕ ਐਮਰਜੈਂਸੀ ਹੈ।
ਚਰਨਜੀਤ ਸਿੰਘ ਚੰਨੀ ਨੇ ਜਲੰਧਰ ਹਲਕੇ ਦੇ ਵੀ ਕਈ ਮੁੱਦੇ ਚੁੱਕੇ। ਉਹਨਾਂ ਨੇ ਕਿਹਾ ਕਿ ਜਲੰਧਰ ‘ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਜਲੰਧਰ ਦੀ ਲੈਦਰ ਮਾਰਕਿਟ ਖ਼ਤਮ ਹੁੰਦੀ ਜਾ ਰਹੀ ਹੈ। ਜਲੰਧਰ ਦੀ ਸਪੋਰਟਸ ਇੰਡਰਸਟਰੀ ਵੀ ਆਰਥਿਕ ਮਾਰ ਦੇ ਭੇਂਟ ਚੜ੍ਹ ਰਹੀ ਹੈ ਇਹ ਵੀ ਇੱਕ ਐਮਰਜੈਂਸੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।