ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਦਰਅਸਲ ਹਾਈਕੋਰਟ ਨੇ ਕੇਜਰੀਵਾਲ ਨੂੰ ਰਾਹਤ ਦਿੰਦਿਆਂ ਕਿਹਾ ਹੈ ਕਿ ਉਹ ਇਕ ਹਫਤੇ ‘ਚ ਆਪਣੇ ਵਕੀਲਾਂ ਨਾਲ 2 ਹੋਰ ਮੀਟਿੰਗਾਂ ਕਰ ਸਕਦੇ ਹਨ। ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਹੁਕਮ ਜਾਰੀ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
ਅਰਵਿੰਦ ਕੇਜਰੀਵਾਲ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਵਕੀਲਾਂ ਨਾਲ ਹੋਰ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਕਿਉਂਕਿ ਉਹਨਾਂ ਵਿਰੁੱਧ ਕਈ ਕੇਸ ਚੱਲ ਰਹੇ ਹਨ ਅਤੇ ਮੌਜੂਦਾ ਸਮੇਂ ਵਿਚ ਉਹ ਵਕੀਲਾਂ ਨਾਲ ਮਿਲ ਰਹੇ ਹਨ, ਜੋ ਅਦਾਲਤ ਵਿਚ ਉਨ੍ਹਾਂ ਕੇਸਾਂ ਨੂੰ ਲੜਨ ਲਈ ਕਾਫੀ ਨਹੀਂ ਹੈ।
ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਬੀਆਰਐਸ ਨੇਤਾ ਕਵਿਤਾ ਦੀ ਨਿਆਂਇਕ ਹਿਰਾਸਤ ਨੂੰ ਵੀ ਰਾਉਸ ਐਵੇਨਿਊ ਅਦਾਲਤ ਨੇ 31 ਜੁਲਾਈ ਤੱਕ ਵਧਾ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ, ਬੀਆਰਐਸ ਨੇਤਾ ਕਵਿਤਾ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਜਦੋਂ ਕਿ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।