ਨਿਊਜ਼ ਡੈਸਕ: ਬੰਗਲਾਦੇਸ਼ ‘ਚ ਰਾਖਵਾਂਕਰਨ ਵਿਰੋਧੀ ਅੰਦੋਲਨ ਹਿੰਸਕ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸੋਮਵਾਰ 5 ਅਗਸਤ ਨੂੰ ਅਸਤੀਫਾ ਦੇ ਦਿੱਤਾ ਹੈ। ਫੌਜ ਮੁਖੀ ਜਨਰਲ ਵਕਾਰ-ਉਜ਼-ਜ਼ਮਾਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਫੌਜ ਅੰਤਰਿਮ ਸਰਕਾਰ ਬਣਾਏਗੀ।
ਢਾਕਾ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ। ਕਰੀਬ 4 ਲੱਖ ਲੋਕ ਸੜਕਾਂ ‘ਤੇ ਹਨ। ਰਾਜਧਾਨੀ ‘ਚ ਵੱਖ-ਵੱਖ ਥਾਵਾਂ ‘ਤੇ ਹਿੰਸਾ ਅਤੇ ਭੰਨਤੋੜ ਹੋ ਰਹੀ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਪ੍ਰਧਾਨ ਮੰਤਰੀ ਨਿਵਾਸ ਛੱਡ ਦਿੱਤਾ ਹੈ। ਨਿਊਜ਼ ਏਜੰਸੀ ਏਐਫਪੀ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਢਾਕਾ ਛੱਡ ਕੇ ਕਿਸੇ ਸੁਰੱਖਿਅਤ ਥਾਂ ‘ਤੇ ਚਲੇ ਗਏ ਹਨ। ਸ਼ੇਖ ਹਸੀਨਾ ਦੀ ਭੈਣ ਰੇਹਾਨਾ ਵੀ ਉਹਨਾਂ ਦੇ ਨਾਲ ਹੈ।
ਇਸ ਦੇ ਨਾਲ ਹੀ ਕੁਝ ਮੀਡੀਆ ਰਿਪੋਰਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਸੀਨਾ ਫੌਜੀ ਹੈਲੀਕਾਪਟਰ ਰਾਹੀਂ ਭਾਰਤ ਪਹੁੰਚੀ ਹੈ। ਉਹਨਾਂ ਦੇ ਪੱਛਮੀ ਬੰਗਾਲ ਵਿੱਚ ਹੋਣ ਦੀ ਖ਼ਬਰ ਹੈ। ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ।
ਬੰਗਲਾਦੇਸ਼ੀ ਅਖਬਾਰ ਪ੍ਰਥਮ ਆਲੋ ਮੁਤਾਬਕ ਕਈ ਥਾਵਾਂ ‘ਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਝੜਪਾਂ ਹੋਈਆਂ ਹਨ। ਇਸ ਵਿੱਚ ਹੁਣ 6 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਬੀਤ ਦਿਨ 101 ਲੋਕਾਂ ਦੀ ਮੌਤ ਹੋਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।