ਪੰਜਾਬ ਦੇ ਮਾਪਿਆਂ ਨੂੰ ਵੱਡਾ ਝਟਕਾ, MBBS ਦੀ ਪੜ੍ਹਾਈ ਹੋਈ ਮਹਿੰਗੀ, ਜਾਣੋ ਕਿੰਨਾਂ ਪਵੇਗਾ ਵਾਧੂ ਬੋਝ

Global Team
3 Min Read

ਚੰਡੀਗੜ੍ਹ: NEET UG ਦੀ ਕਾਉਂਸਲਿੰਗ ਪ੍ਰਕਿਰਿਆ ਸੂਬਾ ਪੱਧਰੀ ਸ਼ੁਰੂ ਹੋ ਰਹੀ ਹੈ। ਰਾਸ਼ਟਰੀ ਪੱਧਰ ‘ਤੇ ਇਸ ਦੀ ਸ਼ੁਰੂਆਤ 14 ਅਗਸਤ ਨੂੰ ਹੋਵੇਗੀ। ਅਜਿਹੇ ‘ਚ ਜੇਕਰ ਤੁਸੀਂ MBBS ‘ਚ ਦਾਖਲਾ ਲੈਣ ਜਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੋ ਸਕਦੀ ਹੈ। ਐਮਬੀਬੀਐਸ ਕਰਨ ਜਾ ਰਹੇ ਵਿਦਿਆਰਥੀ, ਜੇਕਰ ਤੁਸੀਂ ਪੰਜਾਬ ਦੇ ਕਿਸੇ ਵੀ ਮੈਡੀਕਲ ਕਾਲਜ ਤੋਂ ਇਹ ਕੋਰਸ ਕਰਨ ਜਾ ਰਹੇ ਹੋ, ਤਾਂ ਤੁਹਾਨੂੰ ਪਤਾ ਹੈ ਕਿ ਤੁਹਾਡੀ ਜਾਂ ਤੁਹਾਡੇ ਮਾਪਿਆਂ ਦੀਆਂ ਜੇਬਾਂ ‘ਤੇ ਬੋਝ ਵਧ ਗਿਆ ਹੈ। ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਰਾਜ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਲਈ ਐਮਬੀਬੀਐਸ ਫੀਸਾਂ ਵਿੱਚ ਵਾਧਾ ਕੀਤਾ ਗਿਆ ਹੈ।

ਅਧਿਕਾਰਤ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੇ ਦਾਖਲਿਆਂ ਨੂੰ ਨਿਯਮਤ ਕਰਨ ਲਈ ਮੈਡੀਕਲ ਫੀਸਾਂ ਵਿੱਚ 5 ਫੀਸਦ ਦਾ ਵਾਧਾ ਕੀਤਾ ਗਿਆ ਹੈ। ਇਹ ਵੀ ਕਿਹਾ ਗਿਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿੱਚ 1550 ਸੀਟਾਂ ‘ਤੇ ਦਾਖ਼ਲੇ ਹੋਣਗੇ, ਜਿਨ੍ਹਾਂ ਵਿੱਚੋਂ 750 ਸੀਟਾਂ ਸੂਬੇ ਦੇ 4 ਮੈਡੀਕਲ ਕਾਲਜਾਂ ਵਿੱਚ ਹਨ ਅਤੇ 800 ਸੀਟਾਂ ਘੱਟ ਗਿਣਤੀ ਸੂਬੇ ਦੀਆਂ 4 ਪ੍ਰਾਈਵੇਟ ਅਤੇ 2 ਮੈਡੀਕਲ ਸੰਸਥਾਵਾਂ ਵਿੱਚ ਹਨ।  ਦੱਸ ਦਈਏ ਕਿ ਸੂਬੇ ਵਿੱਚ NEET UG ਦੀ ਕਾਉਂਸਲਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਕਿਹੜੇ ਮੈਡੀਕਲ ਕਾਲਜਾਂ ਦੀ ਫੀਸ ਕਿੰਨੀ?

ਨੋਟੀਫਿਕੇਸ਼ਨ ਅਨੁਸਾਰ ਅੰਮ੍ਰਿਤਸਰ, ਫਰੀਦਕੋਟ, ਪਟਿਆਲਾ ਅਤੇ ਮੋਹਾਲੀ ਦੇ 4 ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀ ਫੀਸ ਵਧਾ ਕੇ 9.50 ਲੱਖ ਰੁਪਏ ਕਰ ਦਿੱਤੀ ਗਈ ਹੈ। ਪਹਿਲਾਂ ਇੱਥੇ ਫੀਸ 9.05 ਲੱਖ ਰੁਪਏ ਸੀ। ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਮੈਨੇਜਮੈਂਟ ਕੋਟੇ ਦੀਆਂ ਸਾਰੀਆਂ ਸੀਟਾਂ ਲਈ ਐਮਬੀਬੀਐਸ ਕੋਰਸ ਦੀ ਪੂਰੀ ਫੀਸ ਘਟਾ ਕੇ 58.02 ਲੱਖ ਰੁਪਏ ਕਰ ਦਿੱਤੀ ਗਈ ਹੈ, ਜੋ ਪਹਿਲਾਂ 55.28 ਲੱਖ ਰੁਪਏ ਸੀ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਸਰਕਾਰੀ ਕੋਟੇ ਦੀਆਂ ਸਾਰੀਆਂ ਐਮਬੀਬੀਐਸ ਸੀਟਾਂ ਦੀ ਫੀਸ ਵਧਾ ਕੇ 22.54 ਲੱਖ ਰੁਪਏ ਕਰ ਦਿੱਤੀ ਗਈ ਹੈ, ਜੋ ਪਹਿਲਾਂ 21.48 ਲੱਖ ਰੁਪਏ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment