ਲੱਖਾਂ ਦੇ ਬੁਲੇਟ ਪਰੂਫ ਕੈਬਿਨ’ ਤੋਂ ਭਾਸ਼ਣ ਦੇ ਕੇ ਕਸੂਤੇ ਫਸੇ CM ਮਾਨ ! ਵਿਰੋਧੀਆਂ ਨੇ ਸਾਧੇ ਨਿਸ਼ਾਨੇ

Global Team
3 Min Read

ਬੁਲੇਟਪਰੂਫ ਸ਼ੀਸ਼ੇ ਨਾਲ ਕਵਰ ਸਟੇਜ ਉੱਤੇ ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ਵਿੱਚ  ਆਜ਼ਾਦੀ ਦਿਹਾੜੇ ਮੌਕੇ ਭਾਸ਼ਣ ਦਿੱਤਾ। ਬੁਲੇਟਪਰੂਫ ਸ਼ੀਸ਼ੇ ਦੀ ਸਕਰੀਨ ਦੀ ਕੀਮਤ 16 ਲੱਖ ਰੁਪਏ ਹੈ ਤੇ ਇਸ ਨੂੰ ਵਿਸ਼ੇਸ਼ ਤੌਰ ‘ਤੇ ਪੰਜਾਬ ਪੁਲਿਸ ਨੇ ਸਮਾਗਮ ਤੋਂ ਪਹਿਲਾਂ ਖਰੀਦਿਆ ਸੀ। ਇਸ ਨੂੰ ਲੈ ਕੇ ਹੁਣ ਵਿਰੋਧੀ ਧਿਰਾਂ ਵੱਲੋਂ ਮੁੱਖ ਮੰਤਰੀ ਉੱਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੀਐਮ ਮਾਨ ਦੀ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਲਿਖਿਆ- “ਰੋਜ਼ਾਨਾ ਰੈਲੀਆਂ ‘ਚ ਭਾਸ਼ਣ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ‘ਤੇ ਬੁਲੇਟ ਪਰੂਫ ਸਟੇਜ ਰਾਹੀਂ ਦੇਸ਼ ਭਰ ‘ਚ ਕੀ ਸੰਦੇਸ਼ ਦੇਣਾ ਚਾਹੁੰਦੇ ਹਨ?” ਕੀ ਪੰਜਾਬ ਅਸੁਰੱਖਿਅਤ ਹੋ ਗਿਆ ਹੈ? ਇਹ ਬਦਲਾਅ 70 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ।

ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਲਿਖਿਆ- ”ਪਹਿਲੀ ਵਾਰ ਪੰਜਾਬ ਦੇ ਕਿਸੇ ਮੁੱਖ ਮੰਤਰੀ ਨੇ ਆਜ਼ਾਦੀ ਦਿਵਸ ‘ਤੇ ਬੁਲੇਟ ਪਰੂਫ ਕੈਬਿਨ ਤੋਂ ਭਾਸ਼ਣ ਦਿੱਤਾ ਹੈ। ਜੇਕਰ ਮੁੱਖ ਮੰਤਰੀ ਸੁਰੱਖਿਅਤ ਨਹੀਂ ਹਨ ਤਾਂ ਬਾਕੀਆਂ ਨੂੰ ਛੱਡ ਦਿਓ। ਸ਼ਾਇਦ ਹੁਣ ਭਗਵੰਤ ਮਾਨ ਜੀ ਤੁਸੀਂ ਪੋਲਟਰੀ ਫਾਰਮ ਖੋਲ੍ਹ ਦਿਓ।

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨੇ ਲਿਖਿਆ- ਭਗਵੰਤ ਮਾਨ ਸੁਤੰਤਰਤਾ ਦਿਵਸ ‘ਤੇ ਬੁਲੇਟ ਪਰੂਫ ਸ਼ੀਸ਼ੇ ਰਾਹੀਂ ਬਿਆਨ ਦੇਣ ਵਾਲੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ। ਪਹਿਲੇ ਸਮਿਆਂ ਵਿੱਚ ਲੋਕ ਤਾਹਨੇ ਮਾਰਦੇ ਸਨ ਕਿ ਜੇਕਰ ਕੋਈ ਚੰਗਾ ਕੰਮ ਕੀਤਾ ਹੈ ਤਾਂ ਡਰਨ ਦੀ ਲੋੜ ਨਹੀਂ। ਢਾਈ ਸਾਲ ਬਾਅਦ ਹੁਣ ਡਰ ਗਏ ਹੋ?

ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ‘ਚ ਸੁਤੰਤਰਤਾ ਦਿਵਸ ਦੇ ਰਾਜ ਪੱਧਰੀ ਸਮਾਰੋਹ ‘ਚ ਮੁੱਖ ਮਹਿਮਾਨ ਸਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment