ਮੂਸੇਵਾਲਾ ਕਤਲ ਮਾਮਲੇ ਵਿਚ ਇਕ ਗਵਾਹ ਨੇ ਬਿਆਨ ਕਰਵਾਏ ਦਰਜ

Global Team
2 Min Read

ਮੁੁਹਾਲੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਉ ਕਾਨਫ਼ਰੰਸ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਇਕ ਗਵਾਹ ਨੇ ਅਦਾਲਤ ਵਿਚ ਅਪਣੇ ਬਿਆਨ ਵੀ ਦਰਜ ਕਰਵਾਏ ਹਨ। ਜਿਸ ਦੇ ਬਾਕੀ ਬਿਆਨ ਅਦਾਲਤ ਵਿਚ 30 ਅਗੱਸਤ ਨੂੰ ਦਰਜ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈਕੇ ਰਾਜਨੀਤਿਕ ਆਗੂਆਂ ਵਲੋਂ ਦੇਸ਼ ਦੀ ਲੋਕ ਸਭਾ ਵਿਚ ਮੁੱਦਾ ਚੁੱਕਣ ਤੋਂ ਬਾਅਦ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰੀ ਸਿਸਟਮ ਅਤੇ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਠਹਿਰਾਇਆ ਪਰ ਉਨ੍ਹਾਂ ਨਾਲ ਇਹ ਵੀ ਕਿਹਾ ਹੈ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ।

ਉਨ੍ਹਾਂ ਨੇ ਇਸ ਦੌਰਾਨ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਤੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਪਰ ਅਜੇ ਤੱਕ ਉਨ੍ਹਾਂ ਦੇ ਨਾਂ ਸਾਹਮਣੇ ਨਹੀਂ ਆਏ ਹਨ।

ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਇਨ੍ਹਾਂ ‘ਚੋਂ ਇੱਕ ਮੁਲਜ਼ਮ ਨੂੰ ਪ੍ਰਮੋਟ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਅਜੇ ਤੱਕ ਉਨ੍ਹਾਂ ਨੂੰ ਮੁਲਜ਼ਮਾਂ ਦੇ ਨਾਂ ਨਹੀਂ ਪਤਾ ਲੱਗੇ ਹਨ, ਥੋੜ੍ਹੇ ਸਮੇਂ ‘ਚ ਉਹ ਜਾਣਕਾਰੀ ਦੇਣਗੇ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਵੀ ਨਾਂ ਜਨਤਕ ਨਹੀਂ ਕੀਤੇ ਹਨ ਤੇ ਕੋਈ ਵੀ ਡਿਟੇਲ ਸਾਂਝੀ ਨਹੀਂ ਕੀਤੀ, ਜਿਸ ਕਰਕੇ ਉਨ੍ਹਾਂ ਨੂੰ ਪ੍ਰਸ਼ਾਸਨ ‘ਤੇ ਵੀ ਸ਼ੱਕ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment