ਮੇਘਾਲਿਆ ਹਾਈ ਕੋਰਟ ਨੇ ਸਿੰਗਲ ਯੂਜ਼ ਪਲਾਸਟਿਕ ‘ਤੇ ਲਗਾਈ ਪਾਬੰਦੀ

Global Team
2 Min Read

 ਮੇਘਾਲਿਆ ਹਾਈ ਕੋਰਟ ਨੇ ਸੂਬੇ ਭਰ ਦੇ ਮੰਦਰਾਂ ਅਤੇ ਦੁਕਾਨਾਂ ’ਚ ਇਕ ਵਾਰੀ ਵਰਤੋਂ ਕਰ ਕੇ ਸੁੱਟ ਦਿਤੀ ਜਾਣ ਵਾਲੀ ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ ਲਗਾ ਦਿਤੀ ਹੈ। ਚੀਫ਼ ਜਸਟਿਸ ਐਸ. ਵੈਦਿਆਨਾਥਨ ਦੀ ਅਗਵਾਈ ਵਾਲੇ ਹਾਈ ਕੋਰਟ ਦੇ ਬੈਂਚ ਨੇ ‘ਟੈਟਰਾ ਪੈਕ’ ਡੱਬਿਆਂ ਦੀ ਵਰਤੋਂ ਦੀ ਹਮਾਇਤ ਕੀਤੀ, ਜੋ ਮੁੱਖ ਤੌਰ ’ਤੇ ਕਾਗ਼ਜ਼ ਦੇ ਬਣੇ ਹੁੰਦੇ ਹਨ ਅਤੇ ਪਲਾਸਟਿਕ ਦਾ ਵਧੀਆ ਵਿਕਲਪ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਲਾਸਟਿਕ ਵਿਰੁਧ ਲੜਾਈ ਸਿਰਫ ਵਾਤਾਵਰਣ ਲਈ ਲੜਾਈ ਨਹੀਂ ਹੈ, ਬਲਕਿ ਸਾਡੇ ਗ੍ਰਹਿ ਦੀ ਸਿਹਤ ਅਤੇ ਭਵਿੱਖ ਲਈ ਲੜਾਈ ਹੈ। ਬੈਂਚ ਨੇ ਸ਼ੁਕਰਵਾਰ ਨੂੰ ਇਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਅਪਣੇ ਹੁਕਮ ’ਚ ਕਿਹਾ ਕਿ ਸ਼ੁਰੂਆਤ ’ਚ ਅਜਿਹਾ ਕਦਮ ਮੰਦਰ ਕੰਪਲੈਕਸ ਤੋਂ ਚੁਕਿਆ ਜਾ ਸਕਦਾ ਹੈ। ਮੰਦਰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੂਜਾ ਸਥਾਨਾਂ ਦੇ ਅੰਦਰ ਅਤੇ ਆਲੇ ਦੁਆਲੇ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਨਾ ਕੀਤੀ ਜਾਵੇ।

ਚੀਫ਼ ਜਸਟਿਸ ਐਸ ਵੈਦਿਆਨਾਥਨ ਦੀ ਅਗਵਾਈ ਵਾਲੇ ਹਾਈ ਕੋਰਟ ਦੇ ਬੈਂਚ ਨੇ ਟੈਟਰਾ ਪਾਕ ਡੱਬਿਆਂ ਦੀ ਸ਼ੁਰੂਆਤ ਦੀ ਵੀ ਵਕਾਲਤ ਕੀਤੀ, ਜੋ ਮੁੱਖ ਤੌਰ ‘ਤੇ ਕਾਗਜ਼ ਦੇ ਬਣੇ ਹੁੰਦੇ ਹਨ ਅਤੇ ਪਲਾਸਟਿਕ ਨੂੰ ਬਦਲਣ ਲਈ ਇੱਕ ਪ੍ਰਭਾਵਸ਼ਾਲੀ ਵਿਕਲਪ ਹੋ ਸਕਦੇ ਹਨ। ਪਲਾਸਟਿਕ ਦੇ ਖਿਲਾਫ ਲੜਾਈ ਸਿਰਫ ਵਾਤਾਵਰਣ ਲਈ ਲੜਾਈ ਨਹੀਂ ਹੈ, ਬਲਕਿ ਸਾਡੀ ਧਰਤੀ ਦੀ ਸਿਹਤ ਅਤੇ ਭਵਿੱਖ ਲਈ ਲੜਾਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment