ਬੰਗਲਾਦੇਸ਼ : ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਦਫਤਰ ਨੇ ਆਪਣੀ ਰਿਪੋਰਟ ‘ਚ ਦਾਅਵਾ ਕੀਤਾ ਹੈ ਕਿ ਬੰਗਲਾਦੇਸ਼ ‘ਚ ਹਾਲ ਹੀ ‘ਚ ਹੋਈ ਹਿੰਸਾ ‘ਚ ਕਰੀਬ 650 ਲੋਕਾਂ ਦੀ ਮੌਤ ਹੋਈ ਹੈ। ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਹਿੰਸਾ, ਗ੍ਰਿਫਤਾਰੀਆਂ ਅਤੇ ਨਿਆਂਇਕ ਹਿਰਾਸਤ ਵਿੱਚ ਮੌਤਾਂ ਦੀਆਂ ਘਟਨਾਵਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਜਾਂਚ ਹੋਣੀ ਚਾਹੀਦੀ ਹੈ। ਸੰਯੁਕਤ ਰਾਸ਼ਟਰ ਨੇ ਬੰਗਲਾਦੇਸ਼ ਹਿੰਸਾ ‘ਤੇ 10 ਪੰਨਿਆਂ ਦੀ ਰਿਪੋਰਟ ਤਿਆਰ ਕੀਤੀ ਹੈ। ਰੀਪੋਰਟ ਵਿਚ ਕਿਹਾ ਗਿਆ ਹੈ ਕਿ 16 ਜੁਲਾਈ ਤੋਂ 4 ਅਗੱਸਤ ਦੇ ਵਿਚਕਾਰ ਲਗਭਗ 400 ਮੌਤਾਂ ਹੋਈਆਂ, ਜਦਕਿ 5 ਤੋਂ 6 ਅਗੱਸਤ ਦੇ ਵਿਚਕਾਰ ਪ੍ਰਦਰਸ਼ਨਾਂ ਦੇ ਹਿੰਸਕ ਹੋਣ ਕਾਰਨ ਲਗਭਗ 250 ਲੋਕਾਂ ਦੀ ਮੌਤ ਹੋ ਗਈ।
ਸ਼ੇਖ ਹਸੀਨਾ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ ਕਿਉਂਕਿ ਪ੍ਰਦਰਸ਼ਨ ਸਥਾਪਨਾ ਵਿਰੋਧੀ ਅੰਦੋਲਨ ’ਚ ਬਦਲ ਗਿਆ ਸੀ। ਮੀਡੀਆ ਅਤੇ ਅੰਦੋਲਨ ਸਮੂਹਾਂ ਵਲੋਂ ਉਪਲਬਧ ਜਨਤਕ ਰੀਪੋਰਟਾਂ ’ਚ ਦਾਅਵਾ ਕੀਤਾ ਗਿਆ ਹੈ ਕਿ 16 ਜੁਲਾਈ ਤੋਂ 11 ਅਗੱਸਤ ਦੇ ਵਿਚਕਾਰ ਭੇਦਭਾਵ ਵਿਰੋਧੀ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਤੋਂ ਬਾਅਦ ਹਿੰਸਾ ਦੀਆਂ ਘਟਨਾਵਾਂ ’ਚ 600 ਤੋਂ ਵੱਧ ਲੋਕ ਮਾਰੇ ਗਏ ਸਨ।
ਜਿਨੇਵਾ ’ਚ ਸ਼ੁਕਰਵਾਰ ਨੂੰ ਜਾਰੀ ਰੀਪੋਰਟ ’ਚ ਕਿਹਾ ਗਿਆ ਹੈ ਕਿ ਉਸ ਸਮੇਂ ਤੋਂ ਲੈ ਕੇ ਹੁਣ ਤਕ ਜਵਾਬੀ ਕਾਰਵਾਈ ’ਚ ਹੋਈਆਂ ਹੱਤਿਆਵਾਂ ਦੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਯੂਐਨਐਚਸੀਆਰ ਦੀ ਰੀਪੋਰਟ ’ਚ ਕਿਹਾ ਗਿਆ ਹੈ ਕਿ 7 ਤੋਂ 11 ਅਗੱਸਤ ਦੇ ਵਿਚਕਾਰ ਕਈ ਮੌਤਾਂ ਹੋਈਆਂ, ਜਿਨ੍ਹਾਂ ’ਚ ਉਹ ਲੋਕ ਵੀ ਸ਼ਾਮਲ ਹਨ ਜੋ ਹਿੰਸਾ ’ਚ ਸੱਟਾਂ ਲੱਗਣ ਕਾਰਨ ਡਾਕਟਰੀ ਇਲਾਜ ਦੌਰਾਨ ਮਾਰੇ ਗਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।