ਦਿੱਲੀ : ਗ੍ਰਿਫਤਾਰੀ ਖਿਲਾਫ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਗ੍ਰਿਫਤਾਰੀ ਖਿਲਾਫ 2 ਪਟੀਸ਼ਨਾਂ ਦਾਇਰ ਕੀਤੀਆਂ ਸਨ। ਸੀਬੀਆਈ ਨੇ ਇੱਕ ‘ਤੇ ਜਵਾਬ ਦਾਖ਼ਲ ਕੀਤਾ ਹੈ। ਇਸ ਦੇ ਨਾਲ ਹੀ ਦੂਜੀ ਪਟੀਸ਼ਨ ‘ਤੇ ਜਵਾਬ ਦੇਣ ਲਈ ਸਮਾਂ ਮੰਗਿਆ ਗਿਆ ਹੈ। ਇਸ ਲਈ ਸੁਪਰੀਮ ਕੋਰਟ ਨੇ ਸੁਣਵਾਈ ਫਿਲਹਾਲ ਮੁਲਤਵੀ ਕਰ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਫਿਲਹਾਲ ਅਰਵਿੰਦ ਕੇਜਰੀਵਾਲ ਜੇਲ੍ਹ ‘ਚ ਹੀ ਰਹਿਣਗੇ।
ਅਦਾਲਤ ਨੇ 14 ਅਗਸਤ ਨੂੰ ਹੋਈ ਸੁਣਵਾਈ ਦੌਰਾਨ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਸੀ। ਸੀਬੀਆਈ ਨੇ ਸ਼ੁੱਕਰਵਾਰ ਨੂੰ ਅਦਾਲਤ ਨੂੰ ਦੱਸਿਆ ਕਿ ਉਸ ਨੇ ਇੱਕ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ ਜਦਕਿ ਦੂਜੇ ਮਾਮਲੇ ਵਿੱਚ ਜਵਾਬ ਦੇਣ ਲਈ ਉਸ ਨੂੰ ਹੋਰ ਸਮਾਂ ਚਾਹੀਦਾ ਹੈ।
ਕੇਜਰੀਵਾਲ ਖਿਲਾਫ ਈਡੀ ਅਤੇ ਸੀਬੀਆਈ ਕੇਸ ਚੱਲ ਰਿਹਾ ਹੈ। ਉਸ ਨੂੰ ਈਡੀ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਉਹ ਸੀਬੀਆਈ ਕੇਸ ਵਿੱਚ ਜੇਲ੍ਹ ਵਿੱਚ ਹੈ। ਸੀਬੀਆਈ ਨੇ 26 ਜੂਨ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਤਿਹਾੜ ਜੇਲ ‘ਚ ਬੰਦ ਹੈ।
ਈਡੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ, ਸੀਬੀਆਈ ਨੇ ਉਨ੍ਹਾਂ (ਅਰਵਿੰਦ ਕੇਜਰੀਵਾਲ) ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। 12 ਅਗਸਤ ਨੂੰ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।