ਹਿਮਾਚਲ ਪ੍ਰਦੇਸ਼ : ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਗਏ ਬਿਆਨ ਦਾ ਕਾਂਗਰਸ ਸਮੇਤ ਹੋਰ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵਿਰੋਧ ਕੀਤਾ ਹੈ। ਹੁਣ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਭਾਜਪਾ ਸਾਂਸਦ ਦੇ ਬਿਆਨ ‘ਤੇ ਭਜਾਪਾ ‘ਤੇ ਨਿਸ਼ਾਨਾ ਸਾਧਿਆ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਭਾਜਪਾ ਸੰਸਦ ਮੈਂਬਰ ਦੇ ਬਿਆਨ ਨੂੰ ਸ਼ਰਮਨਾਕ ਅਤੇ ਕਿਸਾਨ ਵਿਰੋਧੀ ਦੱਸਿਆ ਹੈ।
ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਕਿਹਾ ਹੈ ਕਿ ਸਰਕਾਰ ਦੀ ਪ੍ਰਚਾਰ ਮਸ਼ੀਨਰੀ ਲਗਾਤਾਰ ਕਿਸਾਨਾਂ ਦਾ ਅਪਮਾਨ ਕਰਨ ‘ਚ ਲੱਗੀ ਹੋਈ ਹੈ। ਇਹ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਭਾਜਪਾ ਦੇ ਸੰਸਦ ਮੈਂਬਰ 378 ਦਿਨਾਂ ਦੇ ਸੰਘਰਸ਼ ਵਿੱਚ 700 ਸਾਥੀਆਂ ਦੀ ਕੁਰਬਾਨੀ ਦੇਣ ਵਾਲੇ ਕਿਸਾਨਾਂ ਨੂੰ ਬਲਾਤਕਾਰੀ ਅਤੇ ਵਿਦੇਸ਼ੀ ਤਾਕਤਾਂ ਦੇ ਨੁਮਾਇੰਦੇ ਕਹਿ ਰਹੇ ਹਨ। ਇਹ ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਅਤੇ ਇਰਾਦਿਆਂ ਦਾ ਇੱਕ ਹੋਰ ਸਬੂਤ ਹੈ।
ਉਨ੍ਹਾਂ ਭਾਜਪਾ ਸੰਸਦ ਮੈਂਬਰ ਦੇ ਬਿਆਨ ਨੂੰ ਸ਼ਰਮਨਾਕ ਦੱਸਦਿਆਂ ਕਿਹਾ ਕਿ ਕਿਸਾਨਾਂ ਦੇ ਵਿਰੋਧ ਵਿੱਚ ਦਿੱਤਾ ਗਿਆ ਬਿਆਨ ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਕਿਸਾਨਾਂ ਦਾ ਘੋਰ ਅਪਮਾਨ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ। ਕਿਸਾਨ ਅੰਦੋਲਨ ਦੌਰਾਨ ਬਣੀ ਸਰਕਾਰੀ ਕਮੇਟੀ ਹਾਲੇ ਠੰਢੇ ਬਸਤੇ ਵਿੱਚ ਹੈ।
किसानों से किए वादों को पूरा करने में नाकाम मोदी सरकार का दुष्प्रचार तंत्र लगातार किसानों का अपमान करने में जुटा हुआ है।
378 दिन चले मैराथन संघर्ष के दौरान 700 साथियों का बलिदान देने वाले किसानों को भाजपा सांसद द्वारा बलात्कारी और विदेशी ताकतों का नुमाइंदा कहना भाजपा की किसान…
— Rahul Gandhi (@RahulGandhi) August 26, 2024
ਸਰਕਾਰ ਅੱਜ ਤੱਕ ਐਮਐਸਪੀ ਬਾਰੇ ਆਪਣਾ ਸਟੈਂਡ ਸਪੱਸ਼ਟ ਨਹੀਂ ਕਰ ਸਕੀ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਅਤੇ ਉਪਰੋਂ ਇਸ ਤੋਂ ਇਲਾਵਾ, ਉਨ੍ਹਾਂ ਦੇ ਚਰਿੱਤਰ ਦੀ ਹੱਤਿਆ ਦਾ ਸਿਲਸਿਲਾ ਜਾਰੀ ਹੈ।
ਰਾਹੁਲ ਨੇ ਕਿਹਾ ਕਿ ਅੰਨਦਾਤਾਵਾਂ ਦਾ ਨਿਰਾਦਰ ਕਰਕੇ ਅਤੇ ਉਨ੍ਹਾਂ ਦੇ ਸਨਮਾਨ ‘ਤੇ ਹਮਲਾ ਕਰਕੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਧੋਖਾ ਛੁਪਾਇਆ ਨਹੀਂ ਜਾ ਸਕਦਾ। ਨਰਿੰਦਰ ਮੋਦੀ ਅਤੇ ਭਾਜਪਾ ਜਿੰਨੀ ਮਰਜ਼ੀ ਸਾਜ਼ਿਸ਼ ਰਚਣ, ਭਾਰਤ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੰਦਾ ਰਹੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।