ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਨਜ਼ਦੀਕੀ ਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਇਕ ਸਿਆਸੀ ਪ੍ਰੋਗਰਾਮ ਦੌਰਾਨ ਡਿੰਪੀ ਢਿਲੋਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਆਮ ਆਦਮੀ ਪਾਰਟੀ ਸ਼ਾਮਿਲ ਹੋਣ ਤੋਂ ਬਾਅਦ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਹੈ ਕਿ ਸਭ ਤੋਂ ਪਹਿਲਾਂ ਮੈਂ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਾ ਹਾਂ।
ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਸਾਰੇ ਵਰਕਰ ਵੀ ਸ਼੍ਰੋਮਣੀ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਬਿਨ੍ਹਾਂ ਲੋਭ ਲਾਲਚ ਤੋਂ ਪੰਥ ਦੀ ਸੇਵਾ ਕੀਤੀ ਨਾ ਹੀ ਮੇਰੀ ਸਿਆਸਤ ਕਰਨ ਦੀ ਕੋਈ ਇੱਛਾ ਸੀ ।ਉਨ੍ਹਾਂ ਨੇ ਕਿਹਾ ਹੈ ਕਿ ਮੈ ਹੇਠਲੇ ਪੱਧਰ ਤੋਂ ਉੱਠ ਕੇ ਆਇਆ ਹਾਂ।
ਦੱਸ ਦਈਏ ਕਿ ਅਕਾਲੀ ਦਲ ਛੱਡਣ ਸਮੇਂ ਡਿੰਪੀ ਢਿੱਲੋਂ ਨੇ ਸਪੱਸ਼ਟ ਕੀਤਾ ਸੀ ਕਿ ਉਹ ਮਨਪ੍ਰੀਤ ਬਾਦਲ ਕਾਰਨ ਪਾਰਟੀ ਛੱਡ ਰਹੇ ਹਨ। ਉਨ੍ਹਾਂ ਦਾ ਇਲਜ਼ਾਮ ਸੀ ਕਿ ਭਾਵੇਂ ਮਨਪ੍ਰੀਤ ਬਾਦਲ ਬੀਜੇਪੀ ਵਿੱਚ ਚਲੇ ਗਏ ਹਨ ਪਰ ਜਦੋਂ ਵੀ ਉਹ ਇਲਾਕੇ ਦਾ ਦੌਰਾ ਕਰਦੇ ਹਨ ਤਾਂ ਕਹਿੰਦੇ ਹਨ ਕਿ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਬੰਧ ਬਹੁਤ ਚੰਗੇ ਹਨ।
ਉਨ੍ਹਾਂ ਸੁਖਬੀਰ ਬਾਦਲ ਨੂੰ ਇਸ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ ਵੀ ਕਿਹਾ ਸੀ ਪਰ ਉਹ ਕੁਝ ਨਹੀਂ ਦੱਸ ਰਹੇ ਸੀ। ਨਾ ਤਾਂ ਉਹ ਉਥੋਂ ਚੋਣ ਲੜਨ ਦੀ ਗੱਲ ਕਰ ਰਹੇ ਸਨ ਤੇ ਨਾ ਹੀ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਭਾਈ-ਭਤੀਜਾਵਾਦ ਉਨ੍ਹਾਂ ਦੀ ਦੋਸਤੀ ਉਪਰ ਭਾਰੀ ਪੈ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਕਾਰਜਕਾਲ ਅਜੇ ਦੋ ਸਾਲ ਬਾਕੀ ਹੈ। ਅਜਿਹੀ ਸਥਿਤੀ ਵਿੱਚ ਉਹ ਆਪਣੇ ਇਲਾਕੇ ਦਾ ਵਿਕਾਸ ਕਰਵਾ ਸਕਦੇ ਹਨ। ਇਸ ਲਈ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।