ਪਠਾਨਕੋਟ ‘ਚ ਫਿਰ ਦੇਖੇ ਗਏ ਤਿੰਨ ਸ਼ੱਕੀ ਵਿਅਕਤੀ, ਮਹਿਲਾਂ ਦੇ ਘਰ ਆਏ ਸੀ ਪੈਸੇ ਮੰਗਣ

Global Team
2 Min Read

ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਛੋਡੀਆ ਵਿੱਚ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ। ਦੱਸਿਆ ਜਾਂਦਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ‘ਚ ਇਕ ਔਰਤ ਨੇ ਤਿੰਨ ਸ਼ੱਕੀ ਲੋਕਾਂ ਨੂੰ ਦੇਖਿਆ ਹੈ। ਇਹ ਘਟਨਾ ਸਵੇਰੇ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਔਰਤ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੂਰੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪੂਰੇ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਦੱਸ ਦੇਈਏ ਕਿ ਪਠਾਨਕੋਟ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ। ਜਿਸ ਦੇ ਇੱਕ ਪਾਸੇ ਭਾਰਤ-ਪਾਕਿਸਤਾਨ ਸਰਹੱਦ ਹੈ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ ਦੀ ਸਰਹੱਦ ਹੈ। ਪੁਲਿਸ ਵਿਭਾਗ ਇਸ ਸਬੰਧੀ ਅਲਰਟ ‘ਤੇ ਹੈ ਪਰ ਇਸ ਦੇ ਬਾਵਜੂਦ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਪਠਾਨਕੋਟ ‘ਚ ਵੱਖ-ਵੱਖ ਥਾਵਾਂ ‘ਤੇ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।

ਅੱਜ ਵੀ ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਛੋਡੀਆ ਵਿੱਚ ਇੱਕ ਔਰਤ ਵੱਲੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ। ਜਿਸ ਨੇ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਔਰਤ ਤੋਂ ਕੁਝ ਪੈਸੇ ਮੰਗੇ। ਜਿਸ ਕਾਰਨ ਔਰਤ ਨੂੰ ਉਸ ‘ਤੇ ਸ਼ੱਕ ਹੋ ਗਿਆ ਅਤੇ ਦਰਵਾਜ਼ਾ ਨਾ ਖੋਲ੍ਹੇ ਹੀ ਉਸ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਸੂਚਨਾ ਦਿੱਤੀ। ਜਦੋਂ ਤੱਕ ਲੋਕ ਇਕੱਠੇ ਹੋਏ, ਤਿੰਨੋਂ ਮੌਕੇ ਤੋਂ ਫਰਾਰ ਹੋ ਚੁੱਕੇ ਸਨ।

Share This Article
Leave a Comment