ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਭਾਈ ਸੁਖਰਾਜ ਸਿੰਘ ਵੱਲੋਂ ਗਿੱਦੜਬਾਹਾ ਵਿਧਾਨ ਸਭਾ ਤੋਂ ਅਗਾਮੀਂ ਜਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਇੱਕ ਪ੍ਰੈਸ ਕੈਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਹੈ ਕਿ ਉਹ ਆਜ਼ਾਦ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪੰਥਕ ਉਮੀਦਵਾਰ ਵਜੋਂ ਲੜਾਂਗਾ। ਸੁਖਰਾਜ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।
ਉਹਨਾਂ ਦਾ ਕਹਿਣਾਂ ਕਿ ਜੇਕਰ ਸਿੱਖ ਸੰਗਤਾ ਉਹਨਾਂ ਨੂੰ ਹਹੁਕਮ ਕਰਦੀਆਂ ਅਤੇ ਉਹਨਾਂ ਦਾ ਸਾਥ ਦਿੰਦੀਆਂ ਤਾਂ ਉਹਨਾਂ ਵੱਲੋਂ ਗਿੱਦੜਬਾਹਾ ਲੋਕ ਸਭਾ ਹਲਕੇ ਤੋਂ ਜਿਮਨੀ ਚੋਣ ਲੜੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਨੂੰ ਇਨਸਾਫ ਨਹੀਂ ਦਿੰਦਿਆ ਤਾਂ ਇਨਸਾਫ ਲੈਣ ਲਈ ਸਾਨੂੰ ਖੁਦ ਉਹਨਾਂ ‘ਚ ਜਾਣਾ ਪਵੇਗਾ।
ਸੁਖਰਾਜ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਚੋਣ ਲੜਨ ਦਾ ਮਨ ਬਣਾਇਆ ਗਿਆ ਹੈ ਤਾਂ ਕੌਂਮ ਦੇ ਮਸਲਿਆ ਨੂੰ ਹੱਲ ਕਰਵਾਉਣ ਲਈ, ਕੌਂਮ ਦੀ ਅਵਾਜ ਨੂੰ ਸਰਕਾਰਾਂ ਤੱਕ ਪਹੁੰਚਾਉਣ ਲਈ ਸਾਨੂੰ ਖੁਦ ਨੂੰ ਵਿਧਾਨ ਸਭਾ ਦਾ ਰੁਖ ਕਰਨਾਂ ਚਾਹੀਦਾ। ਉਹਨਾਂ ਕਿਹਾ ਕਿ ਕੁਝ ਜਥੇਬੰਦੀਆਂ ਵੱਲੋਂ ਉਹਨਾਂ ਨੂੰ ਪੂਰਨ ਭਰੋਸਾ ਦਵਾਇਆ ਗਿਆ ਹੈ ਉਹ ਅਗਾਮੀਂ ਵਿਧਾਨ ਸਭਾ ਚੋਣਾਂ ਵਿਚ ਉਹਨਾਂ ਦਾ ਸਾਥ ਦੇਣਗੇ।
ਉਨ੍ਹਾਂ ਨੇ ਕਿਹਾ ਕਿ ਕਰੀਬ 9 ਸਾਲ ਬੀਤ ਜਾਣ ਬਾਅਦ ਵੀ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦਾ ਇਨਸਾਫ ਨਹੀਂ ਹੋਇਆ। ਬੇਅਦਬੀ ਤੇ ਗੋਲੀਕਾਂਡ ਮਾਮਲਿਆ ਦੇ ਇਨਸਾਫ ਨੂੰ ਅਦਾਰ ਬਣਾ ਕੇ ਪਹਿਲਾਂ ਕਾਂਗਰਸ ਪਾਰਟੀ ਨੇ 5 ਸਾਲ ਰਾਜ ਕੀਤਾ। ਉਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੂੰ ਵੀ ਕਰੀਬ ਢਾਈ ਸਾਲ ਬੀਤ ਗਏ, ਪਰ ਕਿਸੇ ਨੇ ਵੀ ਕੌਮ ਨੂੰ ਇਨਸਾਫ ਦੇਣ ਵੱਲ ਇਕ ਵੀ ਕਦਮ ਨਹੀਂ ਵਧਾਇਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।