ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਵਿੱਚ ਭਿਆਨਕ ਜ਼ਮੀਨ ਖਿਸਕਣ ਕਾਰਨ ਕਈ ਜਾਨਾਂ ਚਲੀਆਂ ਗਈਆਂ ਹਨ। ਇਹ ਹਾਦਸਾ ਮਾਤਾ ਵੈਸ਼ਨਾਦੇਵੀ ਮੰਦਰ ਦੇ ਰਸਤੇ ‘ਤੇ ਹੋਈ। ਰਿਪੋਰਟਾਂ ਮੁਤਾਬਕ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਹੈ।
ਕਟੜਾ ਨੇੜੇ ਇਸ ਹਾਦਸੇ ਵਿਚ ਕਈ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਬਚਾਅ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਜ਼ਮੀਨ ਖਿਸਕਣ ਤੋਂ ਬਾਅਦ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਨਾਂ ਘਬਰਾਉਣ ਦੀ ਸਲਾਹ ਦਿੱਤੀ ਹੈ। ਬੋਰਡ ਨੇ ਕਿਹਾ ਕਿ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਈ ਸ਼ਰਧਾਲੂਆਂ ਦੇ ਫਸੇ ਹੋਣ ਦਾ ਡਰ
ਸਥਾਨਕ ਰਿਪੋਰਟਾਂ ਮੁਤਾਬਕ ਸ਼੍ਰੀ ਮਾਤਾ ਵੈਸ਼ਨਾ ਦੇਵੀ ਭਵਨ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਕਈ ਸ਼ਰਧਾਲੂਆਂ ਦੇ ਫਸੇ ਹੋਣ ਦਾ ਖਦਸ਼ਾ ਹੈ। ਬੋਰਡ ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਕਾਰਜ ਚਲਾ ਰਿਹਾ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਕੈਂਪਾਂ ‘ਚ ਲਿਜਾਇਆ ਗਿਆ ਹੈ। ਸਾਰੇ ਜ਼ਖਮੀ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ। ਦੂਜੇ ਪਾਸੇ ਰੂਟ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਸੜਕ ਨੂੰ ਸਾਫ਼ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।