ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਇਕ ਸੇਵਾਮੁਕਤ ਅਧਿਕਾਰੀ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ। ਜਿਸ ਕਾਰਨ ਘਰ ਵਿੱਚ 7 ਤੋਂ 8 ਇੰਚ ਦਾ ਟੋਆ ਪੈ ਗਿਆ। ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਤਿੰਨੋਂ ਹਮਲਾਵਰ ਇੱਕ ਆਟੋ ਵਿੱਚ ਆਏ ਸਨ ਅਤੇ ਘਟਨਾ ਤੋਂ ਬਾਅਦ ਉਸੇ ਆਟੋ ਵਿੱਚ ਫ਼ਰਾਰ ਹੋ ਗਏ। ਦੋ ਸ਼ੱਕੀ ਨੌਜਵਾਨਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਧਮਾਕੇ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲੀਸ ਵਿੱਚ ਭਾਜੜ ਪੈ ਗਈ। ਡੀਜੀਪੀ ਸੁਰਿੰਦਰ ਸਿੰਘ ਯਾਦਵ ਦੀ ਅਗਵਾਈ ਵਿੱਚ ਆਈਜੀ ਰਾਜਕੁਮਾਰ, ਐਸਐਸਪੀ ਕੰਵਰਦੀਪ ਕੌਰ ਸਮੇਤ ਭਾਰੀ ਪੁਲੀਸ ਫੋਰਸ ਘਰ ਪੁੱਜ ਗਈ ਹੈ।
ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਟੀਮਾਂ ਨੂੰ ਜਾਂਚ ਲਈ ਮੌਕੇ ‘ਤੇ ਬੁਲਾਇਆ ਗਿਆ ਹੈ। ਧਮਾਕੇ ਵਿੱਚ ਵਰਤੀ ਗਈ ਸਮੱਗਰੀ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਜਾਂਚ ਲਈ ਪਹੁੰਚ ਗਈ ਹੈ।
ਇਹ ਘਟਨਾ ਸੈਕਟਰ-10 ਦੇ ਮਕਾਨ ਨੰਬਰ 575 ਵਿੱਚ ਵਾਪਰੀ। ਘਟਨਾ ਸਮੇਂ ਪਰਿਵਾਰ ਘਰ ਦੇ ਅੰਦਰ ਹੀ ਸੀ। ਘਟਨਾ ਤੋਂ ਬਾਅਦ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਘਟਨਾ ਪਿੱਛੇ ਕਿਸ ਦਾ ਹੱਥ ਹੈ। ਫਿਲਹਾਲ ਪੁਲਿਸ ਅਧਿਕਾਰੀ ਪਰਿਵਾਰ ਤੋਂ ਪੁੱਛਗਿੱਛ ਕਰ ਰਹੇ ਹਨ। ਇਹ ਵੀ ਪੁੱਛਿਆ ਜਾ ਰਿਹਾ ਹੈ ਕਿ ਕੀ ਉਸ ਦੀ ਕਿਸੇ ਨਾਲ ਦੁਸ਼ਮਣੀ ਜਾਂ ਕੋਈ ਝਗੜਾ ਤਾਂ ਨਹੀਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।