ਪੰਜਾਬ ‘ਚ 20 ਅਕਤੂਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ, ਇਸ ਤਰੀਕ ‘ਤੇ ਲੱਗ ਸਕਦੀ ਮੋਹਰ

Global Team
1 Min Read

ਪੰਜਾਬ ਸਰਕਾਰ ਦੇ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਦੀ ਤਰਫੋਂ ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਵਿੱਚ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਦੀਆਂ ਸਾਰੀਆਂ 12,700 ਪੰਚਾਇਤਾਂ ਵਿੱਚ ਚੋਣ ਪ੍ਰਕਿਰਿਆ 20 ਅਕਤੂਬਰ ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ। ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਮੰਨਿਆ ਜਾ ਰਿਹਾ ਹੈ ਕਿ 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ।

ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ।

ਰਾਜ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।

 

Share This Article
Leave a Comment