ਪੰਜਾਬੀ ਨੌਜਵਾਨ ਨਾਲ ਪਰਦੇਸ ‘ਚ ਵਾਪਰਿਆ ਹਾਦਸਾ, ਕੁਝ ਦਿਨ ਪਹਿਲਾਂ ਹੀ ਬਣਿਆ ਸੀ ਡਰਾਈਵਿੰਗ ਲਾਇਸੈਂਸ

Global Team
2 Min Read

ਨਿਊਜ਼ ਡੈਸਕ: ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਬਾਹਰਲੇ ਮੁਲਕਾਂ ਨੂੰ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਹੁਸ਼ਿਆਰਪੁਰ ਟਾਂਡਾ ਦੇ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਇਸ ਖ਼ਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਲਖਵਿੰਦਰ ਨੇ ਕੁਝ ਦਿਨ ਪਹਿਲਾਂ ਹੀ ਉਸ ਨੇ ਫ਼ੋਨ ‘ਤੇ ਦੱਸਿਆ ਕਿ ਉਸ ਦਾ ਦੁਬਈ ਦਾ ਡਰਾਈਵਿੰਗ ਲਾਇਸੈਂਸ ਵੀ ਬਣ ਗਿਆ ਹੈ। ਜਿਸ ਕਾਰਨ ਪੂਰਾ ਪਰਿਵਾਰ ਬਹੁਤ ਖੁਸ਼ ਸੀ, ਪਰ ਬੀਤੇ ਦਿਨੀਂ  ਨੂੰ ਸ਼ਾਮ 6 ਵਜੇ ਜਦੋਂ ਲਖਵਿੰਦਰ ਦੀ ਮੌਤ ਦੀ ਖ਼ਬਰ ਆਈ ਤਾਂ ਸਾਰੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ।

ਜਾਣਕਾਰੀ ਦੇ ਮੁਤਾਬਕ ਡਿਲਿਵਰੀ ਦੇਣ ਗਏ ਲਖਵਿੰਦਰ ਸਿੰਘ ਦਾ ਐਕਸੀਡੈਂਟ ਹੋ ਗਿਆ ਤੇ ਉਸ ਦੀ ਇਸ ਹਾਦਸੇ ‘ਚ ਜਾਨ ਚਲੀ ਗਈ। ਇਸ ਖਬਰ ਨੂੰ ਸੁਣਦਿਆਂ ਹੀ ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਤੇ ਹੁਣ ਮਾਪਿਆਂ ਵੱਲੋਂ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਗੁਹਾਰ ਲਗਾਈ ਜਾ ਰਹੀ ਹੈ ਤੇ ਨਾਲ ਹੀ ਇਸ ਹਾਦਸੇ ਦੀ ਜਾਂਚ ਦੀ ਵੀ ਮੰਗ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment