ਨਿਊਜ਼ ਡੈਸਕ: ਪੂਰਬੀ ਈਰਾਨ ਵਿੱਚ ਇੱਕ ਕੋਲੇ ਦੀ ਖਾਨ ਵਿੱਚ ਮੀਥੇਨ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ਵਿੱਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਜ਼ਖ਼ਮੀ ਹੋ ਗਏ ਹਨ। ਈਰਾਨ ਦੇ ਸਰਕਾਰੀ ਮੀਡੀਆ ਨੇ ਐਤਵਾਰ ਨੂੰ ਇਸ ਸਬੰਧ ਆਪਣੀ ਇੱਕ ਖਬਰ ‘ਚ ਇਹ ਜਾਣਕਾਰੀ ਦਿੱਤੀ। ਸਰਕਾਰੀ ਸਮਾਚਾਰ ਏਜੰਸੀ ਨੇ ਆਪਣੀ ਖਬਰ ‘ਚ ਦੱਸਿਆ ਕਿ ਇਹ ਹਾਦਸਾ ਰਾਜਧਾਨੀ ਤਹਿਰਾਨ ਤੋਂ ਲਗਭਗ 335 ਕਿਲੋਮੀਟਰ ਦੱਖਣ-ਪੂਰਬ ਦੇ ਤਾਬਾਸ ‘ਚ ਸਥਿਤ ਕੋਲੇ ਦੀ ਖਾਨ ‘ਚ ਸ਼ਨੀਵਾਰ ਦੇਰ ਰਾਤ ਵਾਪਰਿਆ, ਜਿਸ ‘ਚ 50 ਲੋਕ ਮਾਰੇ ਗਏ ਤੇ ਕਈ ਮਲਬੇ ਹੇਠ ਦਬੇ ਹੋਏ ਹਨ।
ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜੇਸਕਿਅਨ ਨੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਸਰਕਾਰੀ ਟੀਵੀ ਨੇ ਈਰਾਨ ਦੇ ਰੈੱਡ ਕ੍ਰੀਸੈਂਟ ਦੇ ਮੁਖੀ ਦੇ ਹਵਾਲੇ ਨਾਲ ਕਿਹਾ, “ਮੈਂ ਮੰਤਰੀਆਂ ਨਾਲ ਗੱਲ ਕੀਤੀ ਹੈ ਅਤੇ ਅਸੀਂ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।
ਈਰਾਨ ਦੀਆਂ ਕੋਲਾ ਖਦਾਨਾਂ ‘ਚ ਇਸ ਤੋਂ ਪਹਿਲਾਂ ਵੀ ਅਜਿਹੇ ਹਾਦਸੇ ਵਾਪਰਦੇ ਰਹੇ ਹਨ। ਸਾਲ 2013 ਵਿੱਚ ਦੋ ਵੱਖ-ਵੱਖ ਖਦਾਨਾਂ ਵਿੱਚ ਹਾਦਸੇ ਵਾਪਰੇ ਸਨ। ਇਨ੍ਹਾਂ ਹਾਦਸਿਆਂ ਵਿੱਚ 11 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਸਾਲ 2009 ਵਿੱਚ ਵੀ ਅਜਿਹਾ ਹੀ ਇੱਕ ਹਾਦਸਾ ਵਾਪਰਿਆ ਸੀ ਜਿਸ ਵਿੱਚ 20 ਲੋਕਾਂ ਦੀ ਜਾਨ ਚਲੀ ਗਈ ਸੀ। 2017 ਵਿੱਚ ਵੀ ਇੱਕ ਕੋਲੇ ਦੀ ਖਦਾਨ ਵਿੱਚ ਧਮਾਕਾ ਹੋਇਆ ਸੀ, ਜਿਸ ਵਿੱਚ ਘੱਟੋ-ਘੱਟ 42 ਲੋਕਾਂ ਦੀ ਮੌਤ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।