ਨਵੀਂ ਦਿੱਲੀ: ਚਾਈਲਡ ਪੋਰਨੋਗ੍ਰਾਫੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਬਾਲ ਪੋਰਨੋਗ੍ਰਾਫੀ ਨੂੰ ਦੇਖਣ ਅਤੇ ਡਾਊਨਲੋਡ ਕਰਨ ਨੂੰ ਪੋਕਸੋ ਐਕਟ ਦੇ ਤਹਿਤ ਅਪਰਾਧ ਕਰਾਰ ਦਿੱਤਾ ਹੈ। ਤਿੰਨ ਜੱਜਾਂ ਦੀ ਬੈਂਚ ਨੇ ਸੁਣਵਾਈ ਦੌਰਾਨ ਇਹ ਫੈਸਲਾ ਦਿੱਤਾ ਹੈ।
ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੇ ਫੈਸਲਾ ਦਿੰਦੇ ਹੋਏ ਮਦਰਾਸ ਹਾਈ ਕੋਰਟ ਵੱਲੋਂ ਦਿੱਤੇ ਫੈਸਲੇ ਨੂੰ ਪਲਟਿਆ ਹੈ। ਦੱਸ ਦੇਈਏ ਕਿ ਮਦਰਾਸ ਹਾਈ ਕੋਰਟ ਨੇ ਕਿਹਾ ਸੀ ਕਿ ਬਾਲ ਪੋਰਨੋਗ੍ਰਾਫੀ ਨੂੰ ਡਾਊਨਲੋਡ ਕਰਨਾ ਤੇ ਦੇਖਣਾ ਪੋਕਸੋ ਐਕਟ ਐਕਟ ਦੇ ਤਹਿਤ ਅਪਰਾਧ ਨਹੀਂ ਹੈ। ਇਸ ਨੂੰ ਡਾਊਨਲੋਡ ਅਤੇ ਦੇਖਿਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਵੀ ਵੱਡਾ ਸੁਝਾਅ ਦਿੱਤਾ ਹੈ। ਅਦਾਲਤ ਨੇ ਬਾਲ ਪੋਰਨੋਗ੍ਰਾਫੀ’ ਸ਼ਬਦ ਨੂੰ ‘ਬਾਲ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਸਮੱਗਰੀ’ ਨਾਲ ਬਦਲਣ ਲਈ ਸੁਝਾਅ ਦਿੱਤਾ ਹੈ। ਅਦਾਲਤ ਨੇ ਇਸ ਸਬੰਧੀ ਸਰਕਾਰ ਨੂੰ ਇਕ ਆਰਡੀਨੈਂਸ ਜਾਰੀ ਕਰਨ ਦਾ ਵੀ ਸੁਝਾਅ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰੀਆਂ ਅਦਾਲਤਾਂ ਨੂੰ ਬਾਲ ਚਾਈਲਡ ਪੋਰਨੋਗ੍ਰਾਫੀ ਸ਼ਬਦ ਦੀ ਵਰਤੋਂ ਨਾ ਕਰਨ ਦੀ ਵੀ ਸਲਾਹ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।