ਕੰਗਨਾ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਦਾ ਰਸਤਾ ਸਾਫ, ਸੈਂਸਰ ਬੋਰਡ ਨੇ ਰੱਖੀ ਇਹ ਸ਼ਰਤ

Global Team
2 Min Read

ਨਵੀਂ ਦਿੱਲੀ: ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈਕੇ ਬੰਬੇ ਹਾਈਕੋਰਟ ‘ਚ ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਟ ਨੇ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਸੈਂਸਰ ਬੋਰਡ ਨੇ ਕਿਹਾ ਕਿ ਸਾਡੀ ਰੀਵਾਇਜ਼ ਕਮੇਟੀ ਨੇ ਫਿਲਮ ਵੇਖੀ ਹੈ ਅਤੇ ਇਸ ਵਿੱਚ ਕੁਝ ਕੱਟ ਲਗਾਉਣ ਦੇ ਸੁਝਾਅ ਦਿੱਤੇ ਹਨ।

ਸੈਂਸਰ ਬੋਰਡ ਨੇ ਕਿਹਾ ਫਿਲਮ ਐਮਰਜੈਂਸੀ ਵਿੱਚ ਕੁਝ ਇਤਿਹਾਸਕ ਘਟਨਾਵਾਂ ਨੂੰ ਦਰਸਾਇਆ ਗਿਆ ਹੈ, ਜਿਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕੁਝ ਹਿੱਸਿਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਧਰ ਫਿਲਮ ਦੇ ਪ੍ਰੋਡੂਸਰ ਦੇ ਵਕੀਲ ਨੇ ਕਿਹਾ ਹੈ ਕਿ ਅਸੀਂ ਸੈਂਸਰ ਬੋਰਡ ਵੱਲੋਂ ਲਗਾਏ ਗਏ ਕੱਟਾਂ ‘ਤੇ ਵਿਚਾਰ ਕਰ ਰਹੇ ਹਨ। ਹੁਣ ਇਸ ਮਾਮਲੇ ਵਿੱਚ 30 ਸਤੰਬਰ ਨੂੰ ਸੁਣਵਾਈ ਹੋਵੇਗੀ ਜਦੋਂ ਪ੍ਰੋਡੂਸਰ ਵੱਲੋਂ ਸੈਂਸਰ ਬੋਰਡ ਦੇ ਪ੍ਰਪੋਜ਼ਲ ਦੇ ਜਵਾਬ ਦੇਣਾ ਹੈ।

ਫਿਲਮ ਐਮਰਜੈਂਸੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜੀਵਨ ‘ਤੇ ਬਣੀ ਹੈ। ਜਿਸ ਦੇ ਟ੍ਰੇਲਰ ਵਿੱਚ  ਭ੍ਰਿੰਡਰਾਂਵਾਲਾ ਨੂੰ ਜਿਸ ਤਰ੍ਹਾਂ ਨਾਲ ਪੇਸ਼ ਕੀਤਾ ਗਿਆ ਹੈ ਉਸ ਨੂੰ ਲੈਕੇ ਸਿੱਖ ਜਥੇਬੰਦੀਆਂ ਵੱਲੋਂ ਸਖਤ ਵਿਰੋਧ ਜਤਾਇਆ ਗਿਆ ਹੈ। SGPC ਨੇ ਸੈਂਸਰ ਬੋਰਡ ਨੂੰ ਲਿਖੀ ਚਿੱਠੀ ਵਿੱਚ ਮੰਗ ਕੀਤੀ ਸੀ ਕਿ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਉਨ੍ਹਾਂ ਨੂੰ ਸਕ੍ਰਿਪਟ ਅਤੇ ਫਿਲਮ ਵਿਖਾਈ ਜਾਵੇ। ਜਦਕਿ ਫਿਮਲ ਦੇ ਪ੍ਰੋਡੂਸਰ ਜ਼ੀ ਐਂਟਰਟੇਨਮੈਂਟ ਨੇ ਦਾਅਵਾ ਕੀਤਾ ਸੀ ਕਿ ਸੈਂਸਰ ਬੋਰਡ ਸਰਟੀਫਿਕੇਟ ਦੇਣ ਲਈ ਤਿਆਰ ਸੀ ਪਰ ਕਾਨੂੰਨੀ ਹਾਲਾਤਾਂ ਦਾ ਹਵਾਲਾ ਦਿੰਦੇ ਹੋਏ ਫਿਲਮ ਦੀ ਰਿਲੀਜ਼ ‘ਤੇ ਰੋਕ ਲੱਗਾ ਦਿੱਤੀ ਗਈ।

ਫਿਲਮ ਐਮਰਜੈਂਸੀ ਦੀ ਰਿਲੀਜ਼ ‘ਤੇ ਰੋਕ ਲਗਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਅਤੇ ਮੱਧ ਪ੍ਰਦੇਸ਼ ਹਾਈਕੋਰਟ ਵਿੱਚ ਵੀ ਸਿੱਖ ਜਥੇਬੰਦੀਆਂ ਵੱਲੋਂ ਪਟੀਸ਼ਨ ਪਾਈ ਗਈ ਸੀ। ਸੈਂਸਰ ਬੋਰਡ ਨੇ ਆਪਣੇ ਜਵਾਬ ਵਿੱਚ ਕਿਹਾ ਸੀ ਅਸੀਂ ਇਸ ਨੂੰ ਵੇਖਣ ਤੋਂ ਬਾਅਦ ਫੈਸਲਾ ਲਵਾਂਗੇ, ਜਿਸ ਤੋਂ ਬਾਅਦ ਪਟੀਸ਼ਨ ਡਿਸਮਿਲ ਕਰ ਦਿੱਤੀ ਗਈ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment