ਮੁੰਬਈ : ਮੁੰਬਈ ਪੁਲਿਸ ਨੂੰ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮ.ਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਿੱਧੀਵਿਨਾਇਕ ਮੰਦਿਰ ਸਮੇਤ ਸ਼ਹਿਰ ਦੇ ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਹਨ। ਮੰਦਿਰ ਦੇ ਟਰੱਸਟੀ ਰਾਜਾ ਰਾਮ ਦੇਸ਼ਮੁਖ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਪੁਲਿਸ ਤੋਂ ਹਦਾਇਤਾਂ ਮਿਲੀਆਂ ਸਨ।
ਮੁੰਬਈ ਪੁਲਿਸ ਸੂਤਰਾਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਮੰਦਿਰਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੰਬਈ ਪੁਲਿਸ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸਾਰੇ ਮੰਦਿਰਾਂ ਨੂੰ ਅਲਰਟ ਰਹਿਣ ਅਤੇ ਕਿਸੇ ਵੀ ਅਸਾਧਾਰਨ ਗਤੀਵਿਧੀ ਦੀ ਰਿਪੋਰਟ ਕਰਨ ਲਈ ਕਿਹਾ ਗਿਆ ਹੈ।
ਰਿਪੋਰਟਾਂ ਅਨੁਸਾਰ, ਅਧਿਕਾਰੀਆਂ ਨੇ ਕਿਹਾ ਕਿ ਮੁੰਬਈ ਪੁਲਿਸ ਨੇ ਸ਼ਹਿਰ ਅਤੇ ਇਸਦੇ ਉਪਨਗਰਾਂ ਵਿੱਚ ਵੱਖ-ਵੱਖ ਸਥਾਨਾਂ ‘ਤੇ ਸੁਰੱਖਿਆ ਮੌਕ ਡਰਿੱਲਾਂ ਦਾ ਆਯੋਜਨ ਕੀਤਾ ਤਾਂ ਜੋ ਇਸਦੀ ਸੁਰੱਖਿਆ ਤਿਆਰੀ ਦੀ ਜਾਂਚ ਕੀਤੀ ਜਾ ਸਕੇ। ਜਿਨ੍ਹਾਂ ਖੇਤਰਾਂ ਵਿੱਚ ਮੌਕ ਡਰਿੱਲ ਕਰਵਾਈਆਂ ਗਈਆਂ, ਉਨ੍ਹਾਂ ਵਿੱਚ ਭਾਊਚਾ ਢੱਕਾ ਅਤੇ ਬਰਕਤ ਅਲੀ ਰੋਡ, ਜ਼ਵੇਰੀ ਬਾਜ਼ਾਰ ਖੇਤਰ ਸ਼ਾਮਿਲ ਹਨ। ਪੁਲਿਸ ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇਕ ਹੋਰ ਮੌਕ ਡਰਿੱਲ ਜੁਹੂ ਦੇ ਇਸਕਾਨ ਮੰਦਰ ‘ਚ ਕਰਵਾਈ ਗਈ। ਇਸ ਮੁਹਿੰਮ ਦੌਰਾਨ ਪੁਲਿਸ ਫੋਰਸ ਦੀ ਸੁਰੱਖਿਆ ਤਿਆਰੀ, ਜਵਾਬੀ ਸਮਾਂ ਆਦਿ ਪਹਿਲੂਆਂ ਦੀ ਜਾਂਚ ਕੀਤੀ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।