ਚੰਡੀਗੜ੍ਹ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਇਸ ਵਾਰ ਉਸ ਨੇ 20 ਦਿਨਾਂ ਲਈ ਪੈਰੋਲ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਇਜਾਜ਼ਤ ਦੇ ਦਿੱਤੀ ਹੈ।
ਦੱਸ ਦਈਏ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ। ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ। ਇਹ ਵੀ ਦਸਣਾ ਬਣਦਾ ਹੈ ਕਿ ਡੇਰਾ ਮੁਖੀ ਪਹਿਲਾਂ ਵੀ 10 ਵਾਰ ਪੈਰੋਲ ਜਾਂ ਛੁੱਟੀ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।
ਹਰਿਆਣਾ ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਪੈਰੋਲ ਉਤੇ ਸ਼ਰਤ ਲਾਈ ਹੈ ਕਿ ਉਹ ਇਸ ਪੈਰੋਲ ਦੌਰਾਨ ਹਰਿਆਣਾ ‘ਚ ਨਹੀਂ ਰਹਿ ਸਕਣਗੇ। ਇਸ ਦੇ ਨਾਲ ਹੀ ਕਿਸੇ ਚੋਣ ਗਤੀਵਿਧਈ ਵਿਚ ਭਾਗ ਨਹੀਂ ਲੈ ਸਕਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।