ਲੁਧਿਆਣਾ: ਕਾਰ ‘ਚ ਆਏ ਅਣਪਛਾਤੇ ਹਮਲਾਵਰਾਂ ਨੇ ਸਕੂਲ ਮਾਲਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਫਾਰਚੂਨਰ ਗੱਡੀ ‘ਚ ਸਫਰ ਕਰ ਰਹੇ ਸਕੂਲ ਮਾਲਕ ਦੀ ਗਰਦਨ ‘ਚ ਗੋਲੀ ਲੱਗੀ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸਮਰਾਲਾ ਵਿੱਚ ਮੁੱਢਲੇ ਇਲਾਜ ਤੋਂ ਬਾਅਦ ਡਾਕਟਰਾਂ ਨੇ ਸਕੂਲ ਮਾਲਕ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਹੈ। ਜ਼ਖ਼ਮੀ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਬਲਦੇਵ ਸਿੰਘ ਸਮਰਾਲਾ ਦੇ ਇੱਕ ਮਸ਼ਹੂਰ ਸਕੂਲ ਦਾ ਮਾਲਕ ਹੈ ਅਤੇ ਉਹ ਆਪਣੀ ਫਾਰਚੂਨਰ ਕਾਰ ਵਿੱਚ ਸਮਰਾਲਾ ਤੋਂ ਜਾ ਰਿਹਾ ਸੀ। ਜਦੋਂ ਉਹ ਗੜ੍ਹੀ ਨਹਿਰ ਦੇ ਪੁਲ ‘ਤੇ ਪਹੁੰਚਿਆ ਤਾਂ ਪਿੱਛੇ ਤੋਂ ਆਈ-20 ਕਾਰ ‘ਚ ਆਏ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ ਉਹ ਜ਼ਖਮੀ ਹੋ ਗਿਆ।
ਘਟਨਾ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਸੀਆਈਏ ਸਟਾਫ਼ ਅਤੇ ਪੁਲਿਸ ਟੀਮਾਂ ਮਾਮਲੇ ਦੀ ਜਾਂਚ ਅਤੇ ਸੀਸੀਟੀਵੀ ਸਕੈਨ ਕਰਨ ਵਿੱਚ ਰੁੱਝੀਆਂ ਹੋਈਆਂ ਹਨ। ਐਸਪੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।