ਨਵੀਂ ਦਿੱਲੀ: ਦਿੱਲੀ ਦੇ ਕਾਲਕਾਜੀ ਮੰਦਿਰ ‘ਚ ਵੱਡਾ ਹਾਦਸਾ ਵਾਪਰਿਆ ਹੈ। ਜਿਸ ‘ਚ 9ਵੀਂ ਜਮਾਤ ‘ਚ ਪੜ੍ਹਦੀ ਇਕ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌ.ਤ ਹੋ ਗਈ। ਹਾਦਸੇ ਤੋਂ ਬਾਅਦ ਮੰਦਿਰ ‘ਚ ਭਗਦੜ ਮਚ ਗਈ। ਇਸ ਦੌਰਾਨ 9 ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹਾਸਿਲ ਜਾਣਕਾਰੀ ਅਨੁਸਾਰ ਮੰਦਿਰ ‘ਚ ਹੈਲੋਜਨ ਲਾਈਟਾਂ ਲਗਾਈਆਂ ਗਈਆਂ ਸਨ। ਇਸ ਦੌਰਾਨ ਲਾਈਟ ਦੀ ਤਾਰ ਟੁੱਟ ਕੇ ਮੰਦਿਰ ਦੀ ਲੋਹੇ ਦੀ ਰੇਲਿੰਗ ‘ਤੇ ਜਾ ਡਿੱਗੀ। ਉੱਥੇ ਮੌਜੂਦ ਲੋਕਾਂ ਨੂੰ ਬਿਜਲੀ ਦਾ ਝਟਕਾ ਲੱਗਾ ਅਤੇ ਅਚਾਨਕ ਰੌਲਾ ਪੈ ਗਿਆ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਹਾਦਸੇ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ।
दिल्ली के कालकाजी मंदिर में बड़ा हादसा, करंट फैलने से मची भगदड़, एक छात्र की मौत और 7 घायल#KalkajiTemple #Delhi pic.twitter.com/qZ2mk4DVZn
— RAJESH KUMAR (@RajeshK38247873) October 3, 2024
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਆਸ-ਪਾਸ ਮੌਜੂਦ ਲੋਕ ਬੱਚਿਆਂ ਅਤੇ ਔਰਤਾਂ ਨੂੰ ਚੁੱਕ ਕੇ ਐਂਬੂਲੈਂਸ ਵੱਲ ਭੱਜ ਰਹੇ ਹਨ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਬੱਚੇ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨਿਆ ਜਦੋਂਕਿ ਬਾਕੀ 7 ਲੋਕਾਂ ਦੀ ਹਾਲਤ ਹੁਣ ਸਥਿਰ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।