ਚੰਡੀਗੜ੍ਹ: ਪੰਜਾਬ ਦੀਆਂ 13,237 ਪੰਚਾਇਤਾਂ ਦੀਆਂ ਚੋਣਾਂ ਲਈ 15 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ। 4 ਅਕਤੂਬਰ ਨਾਮਜ਼ਦਗੀ ਦਾਖ਼ਲ ਕਰਨ ਦਾ ਆਖਰੀ ਦਿਨ ਹੈ। ਹੁਣ ਤੱਕ ਸਿਰਫ਼ ਅੱਧੇ ਉਮੀਦਵਾਰਾਂ ਨੇ ਹੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ, ਜਿਸ ਕਾਰਨ ਸ਼ੁੱਕਰਵਾਰ ਨੂੰ ਨਾਮਜ਼ਦਗੀ ਲਈ ਸਖ਼ਤ ਟੱਕਰ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਚਾਹਵਾਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇੱਕੋ ਦਿਨ ਇੰਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਰਿਟਰਨਿੰਗ ਅਫ਼ਸਰਾਂ ਕੋਲ ਭੀੜ ਇਕੱਠੀ ਹੋਣੀ ਸੁਭਾਵਿਕ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਨਾਮਜ਼ਦਗੀ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ ਪਰ ਰਾਜ ਚੋਣ ਕਮਿਸ਼ਨ ਨੇ ਇਹ ਤਰੀਕ ਨਹੀਂ ਵਧਾਈ।
ਪੰਜਾਬ ਚੋਣ ਕਮਿਸ਼ਨ ਅਨੁਸਾਰ ਸੂਬੇ ਵਿਚ 30 ਸਤੰਬਰ ਤਕ ਸਰਪੰਚਾਂ ਲਈ ਕੁਲ 784 ਅਤੇ ਪੰਚਾਂ ਲਈ ਕੁਲ 1446 ਨਾਮਜ਼ਦਗੀਆਂ ਰਿਟਰਨਿੰਗ ਅਧਿਕਾਰੀਆਂ ਨੂੰ ਪ੍ਰਾਪਤ ਹੋਈਆਂ ਹਨ। ਪੰਚਾਈਤੀ ਚੋਣਾਂ ਲਈ ਨਾਜ਼ਮਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 27 ਸਤੰਬਰ ਨੂੰ ਸ਼ੁਰੂ ਹੋਈ ਸੀ ਜੋ ਕਿ ਚਾਰ ਅਕਤੂਬਰ ਤਕ ਚਲੇਗੀ ਜਦੋਂਕਿ ਦੋ ਦਿਨ ਛੁੱਟੀ ਹੋਣ ਕਾਰਨ ਇਹ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਹੋ ਨਹੀਂ ਸਕੀ।
ਹਾਲਾਂਕਿ ਕਮਿਸ਼ਨ NOC ਨਾਲ ਜੁੜੀਆਂ ਸ਼ਰਤਾਂ ਨੂੰ ਸਰਲ ਬਣਾਉਣ ਲਈ ਕੰਮ ਕਰ ਰਿਹਾ ਹੈ। ਪਹਿਲਾਂ NOC ਨਾ ਮਿਲਣ ਦੀ ਸੂਰਤ ਵਿੱਚ ਹਲਫੀਆ ਬਿਆਨ ਦੇਣ ਦੀ ਸਹੂਲਤ ਦਿੱਤੀ ਗਈ ਹੈ। ਇਸੇ ਤਰ੍ਹਾਂ ਜੇਕਰ ਕਿਸੇ ਉਮੀਦਵਾਰ ਕੋਲ ਬਕਾਇਆ ਰਾਸ਼ੀ ਹੈ ਤਾਂ ਉਸ ਨੂੰ 5 ਅਕਤੂਬਰ ਤੱਕ ਕੱਟ ਆਫ ਤੋਂ ਪਹਿਲਾਂ ਜਮ੍ਹਾ ਕਰਵਾਉਣ ਦਾ ਸਮਾਂ ਦਿੱਤਾ ਗਿਆ ਹੈ। 15 ਅਕਤੂਬਰ ਨੂੰ ਸਵੇਰ ਅੱਠ ਵਜੇ ਵੋਟਿਗ ਸ਼ੁਰੂ ਹੋਵੇਗੀ। ਪੰਚਾਈਤੀ ਚੋਣਾਂ ਲਈ 13,237 ਸਰਪੰਚ ਅਤੇ 83,437 ਪੰਚ ਚੁਣੇ ਜਾਣਗੇ।ਚੋਣਾਂ ਵਿਚ 1,33,97,922 ਵੋਟਰ ਅਪਣੇ ਚੋਣ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।