ਨਗਰ ਕੀਰਤਨ ਦੌਰਾਨ ਵਾਪਰਿਆ ਵੱਡਾ ਹਾਦਸਾ, ਕਈ ਜ਼ਖ਼ਮੀ, ਮੌਤਾਂ ਦੀ ਵੀ ਖਬਰ

Global Team
2 Min Read

ਮੋਗਾ: ਥਾਣਾ ਕੋਟ ਈਸੇ ਖਾਂ (Kot Ise Khan) ਅਧੀਨ ਪੈਂਦੇ ਪਿੰਡ ਕੋਟ ਸਦਰ ਖਾਂ ਵਿਖੇ ਇੱਕ ਧਾਰਮਿਕ ਸੰਸਥਾ ਵੱਲੋਂ ਸਜਾਏ ਗਏ ਨਗਰ ਕੀਰਤਨ (Nagar Kirtan) ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇੱਥੇ  ਕਰੰਟ ਦੀ ਲਪੇਟ ਵਿੱਚ ਆਉਣ ਕਰਕੇ 2 ਲੋਕਾਂ ਦੀ ਮੌਤ ਹੋ ਗਈ, ਜਿਹਨਾਂ ਦੀ ਪਛਾਣ ਜੋਗਿੰਦਰ ਕੌਰ ਨਿਵਾਸੀ ਪਿੰਡ ਪਾਦਰੀ ਫਿਰੋਜ਼ਪੁਰ ਅਤੇ ਰਣਜੀਤ ਸਿੰਘ ਨਿਵਾਸੀ ਪਿੰਡ ਰੋਡੇਵਾਲ ਸਭਰਾਵਾਂ ਵਜੋਂ ਹੋਈ ਹੈ। ਇਸ ਤੋਂ ਇਲਾਵਾ 6-7 ਸ਼ਰਧਾਲੂ ਜ਼ਖਮੀ ਵੀ ਦੱਸੇ ਜਾ ਰਹੇ ਹਨ।

ਕੋਟ ਈਸੇ ਖਾਂ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਜ਼ਖ਼ਮੀਆਂ ਨੂੰ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਕੋਟ ਸਦਰ ਖਾਂ ਵਿਖੇ ਸਭਰਾਵਾਂ ਵਾਲੇ ਬਾਬਾ ਜੀ ( Sabhrawan Wale ) ਵੱਲੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ ਤਾਂ ਜਦੋਂ ਪਾਲਕੀ ਸਾਹਿਬ ਉੱਪਰ ਲੱਗੇ ਨਿਸ਼ਾਨ ਸਾਹਿਬ ਨਾਲ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਟਕਰਾ ਗਈਆਂ ਜਿਸ ਕਾਰਣ ਉਕਤ ਹਾਦਸਾ ਵਾਪਰਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਲਾਪਰਵਾਹੀ ਦੇ ਇਲਜ਼ਾਮ ਵੀ ਲਾਏ ਹਨ। ਪਿੰਡ ਵਿੱਚ ਹੋਈਆਂ ਮੌਤਾਂ ਨੇ ਪੂਰੇ ਇਲਾਕੇ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ।

ਜਦੋਂ ਇਸ ਸਬੰਧ ਵਿੱਚ ਥਾਣਾ ਮੁਖੀ ਅਰਸ਼ਪ੍ਰੀਤ ਕੌਰ ਗਰੇਵਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਦੋਨੋਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਬਾਅਦ ਉਨ੍ਹਾਂ ਦੇ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ। ਇਸ ਘਟਨਾ ਨੂੰ ਲੈ ਕੇ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੋਗ ਪਾਇਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਨਿੱਜੀ ਹਸਪਤਾਲ ਦੇ ਡਾਕਟਰ ਵੱਲੋਂ ਸਾਰੇ ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਗਈ ਉੱਥੇ ਹੀ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਜਖਮੀਆਂ ਨੇ ਸਾਰੇ ਹਾਦਸੇ ਸਬੰਧੀ ਜਾਣਕਾਰੀ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment