ਪੰਜਾਬ ਕੇਡਰ ਦੇ IAS ਅਮਿਤ ਕੁਮਾਰ ਬਣੇ ਚੰਡੀਗੜ੍ਹ ਦੇ ਨਗਰ ਨਿਗਮ ਕਮਿਸ਼ਨਰ, ਕੇਂਦਰ ਨੇ ਜਾਰੀ ਕੀਤੇ ਹੁਕਮ

Global Team
2 Min Read

ਚੰਡੀਗੜ੍ਹ : ਪੰਜਾਬ ਕਾਡਰ ਦੇ 2008 ਬੈਚ ਦੇ IAS ਅਧਿਕਾਰੀ ਅਮਿਤ ਕੁਮਾਰ ਚੰਡੀਗੜ੍ਹ ਦੇ ਨਵੇਂ ਨਗਰ ਨਿਗਮ ਕਮਿਸ਼ਨਰ ਨਿਯੁਕਤ ਹੋਏ ਹਨ। ਇਸ ਸਬੰਧ ਵਿੱਚ ਗ੍ਰਹਿ ਮੰਤਰਾਲੇ (MHA) ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਕੇਡਰ ਦੀ ਆਈਏਐਸ ਅਨਿੰਦਿਤਾ ਮਿੱਤਰਾ ਦੇ ਜਾਣ ਮਗਰੋਂ ਕਮਿਸ਼ਨਰ ਦਾ ਅਹੁਦਾ ਖ਼ਾਲੀ ਹੋ ਗਿਆ ਸੀ। ਇਸ ਸਮੇਂ ਡੀਸੀ ਵਿਨੈ ਪ੍ਰਤਾਪ ਸਿੰਘ ਕੋਲ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ ਸੀ।

ਅਨਿੰਦਿਤਾ ਮਿਤਰਾ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਨਗਰ ਨਿਗਮ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਆਈਏਐਸ ਅਧਿਕਾਰੀਆਂ ਦੀ ਸੂਚੀ ਵੀ ਭੇਜੀ ਸੀ। ਪੈਨਲ ਵਿੱਚ ਆਈਏਐਸ ਅਮਿਤ ਕੁਮਾਰ, ਆਈਏਐਸ ਰਾਮਵੀਰ ਅਤੇ ਆਈਏਐਸ ਗਿਰੀਸ਼ ਦਿਆਲਨ ਸ਼ਾਮਿਲ ਸਨ। IAS ਅਮਿਤ ਕੁਮਾਰ ਪੰਜਾਬ ਪੇਂਡੂ ਵਿਕਾਸ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਵਜੋਂ ਤਾਇਨਾਤ ਹਨ। ਸ਼ਨੀਵਾਰ ਨੂੰ ਭਾਰਤ ਸਰਕਾਰ ਦੀ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਅਮਿਤ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਦੇ ਅਹੁਦੇ ‘ਤੇ ਨਿਯੁਕਤ ਕੀਤੇ ਗਏ ਹਨ।

22 ਸਤੰਬਰ ਨੂੰ ਕੇਂਦਰ ਸਰਕਾਰ ਨੇ ਵੀ ਅਨਿੰਦਿਤਾ ਮਿੱਤਰਾ ਨੂੰ ਤਿੰਨ ਮਹੀਨੇ ਦਾ ਵਾਧਾ ਦਿੱਤਾ ਸੀ ਪਰ ਉਦੋਂ ਤੱਕ ਪੰਜਾਬ ਸਰਕਾਰ ਨੇ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਭੇਜ ਦਿੱਤਾ ਸੀ। ਪਿਛਲੇ ਕਈ ਦਿਨਾਂ ਤੋਂ ਮਿੱਤਰਾ ਦੇ ਜੁਆਇਨ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਸੀ।ਹੁਣ ਸ਼ਨੀਵਾਰ ਨੂੰ ਅਮਿਤ ਕੁਮਾਰ ਦੀ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਨਿਯੁਕਤੀ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਅਨਿੰਦਿਤਾ ਮਿੱਤਰਾ ਸ਼ਾਮਿਲ ਨਹੀਂ ਹੋਣਗੇ ਅਤੇ ਅਮਿਤ ਕੁਮਾਰ ਚੰਡੀਗੜ੍ਹ ਨਗਰ ਨਿਗਮ ਦੇ ਅਗਲੇ ਕਮਿਸ਼ਨਰ ਹੋਣਗੇ। ਦੱਸ ਦਈਏ ਕਿ ਡੀਸੀ ਵਿਨੈ ਪ੍ਰਤਾਪ ਸਿੰਘ ਨੂੰ ਵੀ ਅਗਲੇ 10 ਦਿਨਾਂ ਵਿੱਚ ਚੰਡੀਗੜ੍ਹ ਤੋਂ ਰਾਹਤ ਮਿਲ ਸਕਦੀ ਹੈ। ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment