ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਮੁਕੰਮਲ ਹੋ ਗਈ ਹੈ। ਸਭ ਦੀਆਂ ਨਜ਼ਰਾਂ ਸੂਬੇ ਦੀ ਸਭ ਤੋਂ ਗਰਮ ਸੀਟ ਜੁਲਾਨਾ ‘ਤੇ ਟਿਕੀਆਂ ਹੋਈਆਂ ਸਨ, ਜਿੱਥੋਂ ਕਾਂਗਰਸ ਨੇ ਓਲੰਪੀਅਨ ਵਿਨੇਸ਼ ਫੋਗਾਟ ਨੂੰ ਮੈਦਾਨ ‘ਚ ਉਤਾਰਿਆ ਸੀ। ਹਰਿਆਣਾ ਦੀ ਜੁਲਾਨਾ ਵਿਧਾਨ ਸਭਾ ਸੀਟ ਤੋਂ ਪਹਿਲਵਾਨ ਅਤੇ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਯੋਗੇਸ਼ ਕੁਮਾਰ ਬੈਰਾਗੀ ਨੂੰ ਹਰਾਇਆ ਹੈ। ਵਿਨੇਸ਼ ਫੋਗਾਟ ਨੇ 6140 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।
ਪਿਛਲੀ ਵਾਰ ਅਮਰਜੀਤ ਨੇ ਭਾਜਪਾ ਉਮੀਦਵਾਰ ਨੂੰ ਹਰਾ ਕੇ ਇਹ ਸੀਟ ਜਿੱਤੀ ਸੀ। ਇਸ ਵਾਰ ਇਸ ਸੀਟ ‘ਤੇ ਬੰਪਰ ਵੋਟਿੰਗ ਹੋਈ ਹੈ। ਜੁਲਾਨਾ ਸੀਟ ‘ਤੇ ਸਾਰੇ 15 ਗੇੜਾਂ ਦੀ ਗਿਣਤੀ ਪੂਰੀ ਹੋ ਗਈ ਹੈ। ਵਿਨੇਸ਼ ਫੋਗਾਟ ਨੇ ਪਹਿਲੀ ਚੋਣ 6015 ਵੋਟਾਂ ਨਾਲ ਜਿੱਤੀ ਹੈ। ਜਦੋਂਕਿ ਭਾਜਪਾ ਦੇ ਯੋਗੇਸ਼ ਕੁਮਾਰ 59065 ਵੋਟਾਂ ਲੈ ਕੇ ਦੂਜੇ ਸਥਾਨ ’ਤੇ ਰਹੇ। ਇਸ ਚੋਣ ਵਿੱਚ ਵਿਨੋਸ਼ ਨੂੰ 65080 ਵੋਟਾਂ ਮਿਲੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।