ਨਵੀਂ ਦਿੱਲੀ : ਨੋਏਲ ਟਾਟਾ ਨੂੰ ਟਾਟਾ ਟਰੱਸਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਹੋਈ ਟਾਟਾ ਟਰੱਸਟ ਦੀ ਬੈਠਕ ‘ਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ। ਨੋਏਲ ਟਾਟਾ ਰਤਨ ਟਾਟਾ ਦੇ ਸੌਤੇਲੇ ਭਰਾ ਹਨ।
ਦੇਸ਼ ਦੇ ਦਿੱਗਜ ਉਦਯੋਗਪਤੀ ਰਤਨ ਟਾਟਾ ਦਾ ਬੁੱਧਵਾਰ ਰਾਤ ਨੂੰ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਹੁਣ ਟਾਟਾ ਟਰੱਸਟ ਦੀ ਬੈਠਕ ‘ਚ ਉਨ੍ਹਾਂ ਦੇ ਭਰਾ ਨੋਏਲ ਟਾਟਾ ਨੂੰ ਟਾਟਾ ਟਰੱਸਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਫੈਸਲਾ ਟਰੱਸਟ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ।
ਟਾਟਾ ਟਰੱਸਟ ਦੀ ਸ਼ੁੱਕਰਵਾਰ ਨੂੰ ਦੋ ਮੀਟਿੰਗਾਂ ਹੋਈਆਂ। ਇੱਕ ਮੀਟਿੰਗ ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਹੋਈ ਅਤੇ ਦੂਜੀ ਮੀਟਿੰਗ ਨਵੇਂ ਚੇਅਰਮੈਨ ਦੀ ਨਿਯੁਕਤੀ ਲਈ ਹੋਈ। ਨੋਏਲ ਟਾਟਾ ਪਿਛਲੇ 40 ਸਾਲਾਂ ਤੋਂ ਟਾਟਾ ਗਰੁੱਪ ਦਾ ਹਿੱਸਾ ਹਨ। ਉਨ੍ਹਾਂ ਕੋਲ ਟ੍ਰੇਂਟ ਵਰਗੀਆਂ ਕਈ ਵੱਡੀਆਂ ਕੰਪਨੀਆਂ ਦੀ ਕਮਾਂਡ ਰਹੀ ਹੈ। ਮੌਜੂਦਾ ਸਮੇਂ ਵਿੱਚ ਵੀ ਉਹ ਟਾਟਾ ਗਰੁੱਪ ਦੀਆਂ ਕਈ ਕੰਪਨੀਆਂ ਦੇ ਬੋਰਡ ਦੇ ਮੈਂਬਰ ਹਨ। ਉਹ ਇਸ ਸਮੇਂ ਟਾਟਾ ਸਟੀਲ ਅਤੇ ਟਾਈਟਨ ਕੰਪਨੀ ਲਿਮਟਿਡ ਦੇ ਵਾਈਸ ਚੇਅਰਮੈਨ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।