ਮੋਗਾ- 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਪਣੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਵੋਟਰਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰੇਕ ਪੋਲਿੰਗ ਬੂਥ ਉੱਪਰ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਕੋਈ ਵੀ ਅਜਿਹਾ ਵੋਟਰ ਜਿਸ ਕੋਲ ਵੋਟਰ ਸ਼ਨਾਖ਼ਤੀ ਕਾਰਡ ਨਹੀਂ ਵੀ ਹੈ ਉਹ ਆਪਣੀ ਵੋਟ ਦਾ ਇਸਤੇਮਾਲ ਰਾਜ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ 13 ਡਾਕੂਮੈਂਟਸ ਵਿੱਚੋਂ ਕਿਸੇ ਇੱਕ ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦਾ ਹੈ।
ਇਨ੍ਹਾਂ 13 ਡਾਕੂਮੈਂਟਸ ਵਿੱਚ ਪਾਸਪੋਰਟ, ਆਧਾਰ ਕਾਰਡ, ਮਨਰੇਗਾ ਨੌਕਰੀ ਕਾਰਡ, ਪੈਨ ਕਾਰਡ, ਪਾਸਬੁੱਕ, ਕਿਰਤ ਵਿਭਾਗ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਪਛਾਣ ਪੱਤਰ, ਨੈਸ਼ਨਲ ਪੋਪੂਲੇਸ਼ਨ ਰਜਿਸਟਰ ਵੱਲੋਂ ਜਾਰੀ ਸਮਾਰਟ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਪੈਨਸ਼ਨ ਦਸਤਾਵੇਜ਼, ਐਮ ਪੀ ਜਾਂ ਐੱਮ ਐੱਲ ਏ ਨੂੰ ਜਾਰੀ ਸ਼ਨਾਖ਼ਤੀ ਕਾਰਡ, ਵਿਲੱਖਣ ਦਿਵਿਆਂਗਤਾ ਸ਼ਨਾਖਤ ਕਾਰਡ ਸ਼ਾਮਿਲ ਹਨ।ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਾ ਵਾਸੀ ਆਪਣੀ ਵੋਟ ਦਾ ਇਸਤੇਮਾਲ ਲਾਜ਼ਮੀ ਤੌਰ ਉੱਪਰ ਬਿਨ੍ਹਾਂ ਕਿਸੇ ਲਾਲਚ ਜਾਂ ਡਰ ਤੋਂ ਕਰਨ।
ਇਹ ਵੀ ਪੜ੍ਹੋ : 15 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, PM ਮੋਦੀ ਸਣੇ ਇਹ ਵੱਡੇ ਨੇਤਾ ਰਹਿਣਗੇ ਮੌਜੂਦ
ਉਨ੍ਹਾਂ ਅੱਗੇ ਦੱਸਿਆ ਕਿ ਬੂਥਾਂ ਉੱਪਰ ਵੋਟਰਾਂ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸੰਭਵ ਸਹੂਲਤ ਮੁਹਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।