ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਤੋਹਫਾ ਦਿੰਦਿਆ ਹਜ਼ਾਰਾਂ ਕਰੋੜ ਦਾ ਫੰਡ ਐਡਵਾਂਸ ‘ਚ ਜਾਰੀ ਕੀਤਾ ਹੈ। ਸੂਬੇ ਦੇ ਪੂੰਜੀਗਤ ਖਰਚੇ ਅਤੇ ਇਸ ਦੇ ਵਿਕਾਸ ਅਤੇ ਭਲਾਈ ਖਰਚਿਆਂ ਲਈ ਪੰਜਾਬ ਨੂੰ ਕੇਂਦਰ ਨੇ 3 ਹਜ਼ਾਰ 220 ਕਰੋੜ ਰੁਪਏ ਜਾਰੀ ਕੀਤੇ ਹਨ। ਦਰਅਸਲ, ਇਹ ਫੰਡ ਕੇਂਦਰੀ ਟੈਕਸ ਪੂਲ ਵਿੱਚ ਪੰਜਾਬ ਵੱਲੋਂ ਜਮ੍ਹਾਂ ਕਰਵਾਏ ਗਏ ਹਿੱਸੇ ਵਿੱਚੋਂ ਪੇਸ਼ਗੀ ਦੇ ਰੂਪ ਵਿੱਚ ਜਾਰੀ ਕੀਤਾ ਗਿਆ ਹੈ।ਜੋ ਸੂਬੇ ਦੇ ਵਿਕਾਸ ਲਈ ਖਰਚਿਆ ਜਾਵੇਗਾ।
ਕੇਂਦਰ ਸਰਕਾਰ ਨੇ ਪੰਜਾਬ ਸਮੇ ਗੁਆਂਢੀ ਸੂਬਿਆਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨੂੰ ਵੱਡਾ ਤੋਹਫਾ ਦਿੱਤਾ ਹੈ। ਸੂਬੇ ਦੇ ਪੂੰਜੀਗਤ ਖਰਚੇ ਅਤੇ ਇਸ ਦੇ ਵਿਕਾਸ ਅਤੇ ਭਲਾਈ ਖਰਚਿਆਂ ਲਈ ਪੰਜਾਬ ਨੂੰ ਕੇਂਦਰ ਨੇ 3 ਹਜ਼ਾਰ 220 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਫੰਡ ਕੇਂਦਰੀ ਟੈਕਸ ਪੂਲ ਵਿੱਚ ਪੰਜਾਬ ਵੱਲੋਂ ਜਮ੍ਹਾਂ ਕਰਵਾਏ ਗਏ ਹਿੱਸੇ ਵਿੱਚੋਂ ਪੇਸ਼ਗੀ ਦੇ ਰੂਪ ਵਿੱਚ ਜਾਰੀ ਕੀਤਾ ਗਿਆ ਹੈ।ਜੋ ਸੂਬੇ ਦੇ ਵਿਕਾਸ ਲਈ ਖਰਚਿਆ ਜਾਵੇਗਾ।ਜੇਕਰ ਪੰਜਾਬ ਦੇ ਗੁਆਂਢੀ ਰਾਜਾਂ ਦੀ ਗੱਲ ਕਰੀਏ ਤਾਂ ਹਰਿਆਣਾ ਨੂੰ 1,947 ਕਰੋੜ ਰੁਪਏ ਅਤੇ ਹਿਮਾਚਲ ਪ੍ਰਦੇਸ਼ ਨੂੰ 1,479 ਕਰੋੜ ਰੁਪਏ ਦੀ ਐਡਵਾਂਸ ਜਾਰੀ ਕੀਤੀ ਗਈ ਹੈ।
ਦਸਣਾ ਬਣਦਾ ਹੈ ਕਿ ਇਹ ਐਡਵਾਂਸ ਸਰਕਾਰ ਨੂੰ ਕੇਂਦਰੀ ਟੈਕਸ ਪੂਲ ਵਿਚ ਆਪਣੇ ਪੂੰਜੀ ਖਰਚ ਅਤੇ ਵਿਕਾਸ ਕਾਰਜਾਂ ‘ਤੇ ਖਰਚ ਕਰਨ ਲਈ ਦਿੱਤਾ ਜਾਂਦਾ ਹੈ, ਤਾਂ ਜੋ ਉਹ ਇਸ ਫੰਡ ਨੂੰ ਅਜਿਹੇ ਪ੍ਰੋਜੈਕਟਾਂ ਅਤੇ ਸੇਵਾਵਾਂ ‘ਤੇ ਖਰਚ ਕਰ ਸਕੇ, ਤਾਂ ਜੋ ਸਰਕਾਰ ਇਨ੍ਹਾਂ ਰਾਹੀਂ ਆਪਣਾ ਮਾਲੀਆ ਢਾਂਚਾ ਮਜ਼ਬੂਤ ਕਰ ਸਕੇ। ਹਾਲ ਹੀ ਵਿੱਚ ਸਰਕਾਰ ਨੇ 1150 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਸਰਕਾਰ ਇਸ ਕਰਜ਼ੇ ਦੇ ਬਦਲੇ ਆਪਣਾ ਸਰਕਾਰੀ ਸਟਾਕ ਗਿਰਵੀ ਰੱਖ ਰਹੀ ਹੈ। ਪੰਜਾਬ ਵਿੱਚ ਸਰਕਾਰ ਨੂੰ 300 ਯੂਨਿਟ ਤੱਕ ਮੁਫਤ ਬਿਜਲੀ, ਔਰਤਾਂ ਨੂੰ ਮੁਫਤ ਬੱਸ ਸਫਰ ਕਰਨ ਅਤੇ ਆਮ ਆਦਮੀ ਕਲੀਨਿਕ ਚਲਾਉਣ ਲਈ ਸਬਸਿਡੀ ਦੇ ਰੂਪ ਵਿੱਚ ਹਰ ਮਹੀਨੇ ਹਜ਼ਾਰਾਂ ਕਰੋੜ ਰੁਪਏ ਖਰਚਣੇ ਪੈਂਦੇ ਹਨ। ਸਰਕਾਰ ‘ਤੇ ਸਬਸਿਡੀ ਦਾ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ।ਇਹ ਕਰਜ਼ਾ 25 ਸਾਲਾਂ ਦੇ ਅੰਤਰਾਲ ਵਿੱਚ ਅਦਾ ਕੀਤਾ ਜਾਵੇਗਾ। ਇਸ ਲਈ ਸਰਕਾਰ ਵੱਲੋਂ ਕੇਂਦਰ ਤੋਂ ਲੋੜੀਂਦੀ ਪ੍ਰਵਾਨਗੀ ਵੀ ਲਈ ਗਈ ਹੈ।