ਪੰਚਾਇਤੀ ਚੋਣਾਂ ਨੂੰ ਲੈ ਕੇ ਐਕਸ਼ਨ ‘ਚ ਡੀ.ਜੀ.ਪੀ., ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ

Global Team
2 Min Read

ਚੰਡੀਗੜ੍ਹ: ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰੇ ਛੋਟੇ-ਵੱਡੇ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕਰਨ। ਇਸ ਦੇ ਨਾਲ ਹੀ ਇਸ ਮਾਮਲੇ ‘ਤੇ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ ਅਤੇ ਕੋਈ ਵੀ ਲਾਪਰਵਾਹੀ ਨਾ ਵਰਤੀ ਜਾਵੇ।

ਡੀਜੀਪੀ ਨੇ ਕਿਹਾ ਕਿ ਸਾਡਾ ਮਕਸਦ ਪੰਚਾਇਤੀ ਚੋਣਾਂ ਸ਼ਾਂਤੀਪੂਰਵਕ ਕਰਵਾਉਣਾ ਹੈ। ਇਸ ਸਬੰਧੀ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਹੀਂ ਵਰਤੀ ਜਾਣੀ ਚਾਹੀਦੀ। ਵੱਖ-ਵੱਖ ਖੇਤਰਾਂ ਵਿੱਚ ਨਾਕੇ ਲਗਾਏ ਜਾਣ ਅਤੇ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਹੋਣੀ ਚਾਹੀਦੀ ਹੈ ਜੇਕਰ ਕਿਸੇ ਵੀ ਥਾਂ ਤੇ ਕੋਈ ਲੜਾਈ ਜਾਂ ਝਗੜਾ ਹੁੰਦਾ ਹੈ ਤਾਂ ਪੁਲਿਸ ਤੁਰੰਤ ਪਹੁੰਚ ਜਾਵੇ। ਰਾਜ ਵਿੱਚ ਪੰਚਾਇਤੀ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ। 15 ਨੂੰ 13 ਹਜ਼ਾਰ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਚੋਣ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਚੋਣਾਂ ਸ਼ਾਂਤੀਪੂਰਵਕ ਕਰਵਾਉਣਾ ਪੁਲਿਸ ਅਤੇ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਹੈ।ਕਿਉਂਕਿ ਹੁਣ ਤੱਕ ਕਈ ਜ਼ਿਲ੍ਹਿਆਂ ਵਿੱਚ ਕਤਲ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹੇ ‘ਚ ਹੁਣ ਡੀਜੀਪੀ ਖੁਦ ਸਰਗਰਮ ਹੋ ਗਏ ਹਨ।

ਡੀਜੀਪੀ ਨੇ ਕਿਹਾ ਕਿ ਹੁਣ ਸੋਸ਼ਲ ਮੀਡੀਆ ਦੀ ਸਰਗਰਮੀ ਵਧ ਗਈ ਹੈ। ਕਈ ਵਾਰ ਪੁਰਾਣੇ ਜਾਂ ਵੱਖ-ਵੱਖ ਰਾਜਾਂ ਦੇ ਵੀਡੀਓ ਵਾਇਰਲ ਹੋ ਜਾਂਦੇ ਹਨ। ਅਜਿਹੇ ‘ਚ ਲੋੜ ਹੈ ਕਿ ਸੋਸ਼ਲ ਮੀਡੀਆ ਸੈੱਲ ਸਰਗਰਮ ਰਹੇ। ਵੀਡੀਓ ਦੀ 20 ਮਿੰਟ ਦੇ ਅੰਦਰ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕੋਈ ਗਲਤ ਜਾਣਕਾਰੀ ਹੈ ਤਾਂ ਉਸ ਨੂੰ ਤੁਰੰਤ ਹਟਾ ਦੇਣਾ ਚਾਹੀਦਾ ਹੈ। ਨਾਲ ਹੀ ਸਾਰੀ ਸਥਿਤੀ ਲੋਕਾਂ ਨੂੰ ਸਪੱਸ਼ਟ ਕੀਤੀ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment