ਚੰਡੀਗੜ੍ਹ: ਪੰਚਾਇਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਅੱਜ ਪੰਜਾਬ ਹਰਿਆਣਾ ਹਾਈਕੋਰਟ ਅਹਿਮ ਸੁਣਵਾਈ ਕਰਨ ਜਾ ਰਿਹਾ ਹੈ। ਜਿਸ ਤੋਂ ਬਾਅਦ ਹੀ ਭਲਕੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਥਿਤੀ ਸਾਫ ਹੋ ਜਾਵੇਗੀ। ਅੱਜ ਲਗਭਗ 700 ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ 250 ਪੰਚਾਇਤਾਂ ਦੀਆਂ ਚੋਣਾਂ ‘ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।
ਕਈ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਦੇ ਫੈਸਲੇ ਤੇ ਇਤਰਾਜ਼ ਜਾਹਿਰ ਕਰਦਿਆਂ ਪੰਜਾਬ ਸਰਕਾਰ ਹਾਈਕੋਰਟ ਪਹੁੰਚੀ। ਜਿਸ ਵਿੱਚ ਉਹਨਾਂ ਕੋਰਟ ਤੋਂ ਮੰਗ ਕੀਤੀ ਸੀ ਕਿ ਸਾਰੀਆਂ ਪਟੀਸ਼ਨਾਂ ਨੂੰ ਇਕੱਠੀਆਂ ਕਰਕੇ ਚੋਣਾਂ ਰੱਦ ਕਰਨ ਦੀ ਥਾਂ ਇੱਕ ਇੱਕ ਪਟੀਸ਼ਨ ਨੂੰ ਸੁਣਿਆ ਜਾਵੇ ਅਤੇ ਉਸ ਤੋਂ ਬਾਅਦ ਹੀ ਕੋਈ ਫੈਸਲਾ ਸੁਣਾਇਆ ਜਾਵੇ। ਜਿਸ ਨੂੰ ਹਾਈਕੋਰਟ ਨੇ ਮੰਨ ਲਿਆ ਸੀ। ਇਸ ਸੁਣਵਾਈ ਲਈ 15 ਅਕਤੂਬਰ ਦੀ ਤਰੀਕ ਤੈਅ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕ ਰਹੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਕਤਲ ਵੀ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।