ਮੁੰਬਈ: ਮਹਾਰਾਸ਼ਟਰ ਦੇ ਉੱਘੇ ਸਿਆਸਤਦਾਨ ਬਾਬਾ ਸਿੱਦੀਕੀ ਦਾ 12 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਦੇ ਤਹਿਤ ਹੁਣ ਤੱਕ 3 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਰਿਆਣਾ ਦੇ ਗੁਰਮੇਲ, ਯੂਪੀ ਤੋਂ ਧਰਮਰਾਜ ਅਤੇ ਪੁਣੇ ਤੋਂ ਪ੍ਰਵੀਨ ਲੋਂਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਕ ਹੋਰ ਜ਼ੀਸਾਨ ਸੀ, ਜਿਸ ਉੱਤੇ ਵਾਰਦਾਤ ਨੂੰ ਅੰਜਾਮ ਦੇਣ ਵਾਲਿਆ ਤੇ ਕਮਰੇ ਮੁਹੱਇਆ ਕਰਵਾਉਣ ਦੇ ਇਲਜ਼ਾਮ ਲੱਗੇ ਹਨ।
ਮੁਹੰਮਦ ਜ਼ੀਸ਼ਾਨ ਅਖ਼ਤਰ ਵਜੋਂ ਹੋਈ ਹੈ ਜੋ ਜਲੰਧਰ ਦੇ ਨਕੋਦਰ ਦੇ ਪਿੰਡ ਸ਼ੰਕਰ ਦਾ ਰਹਿਣ ਵਾਲਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਉਸ ਨੂੰ ਸਾਲ 2022 ਵਿੱਚ ਅਪਰਾਧ, ਕਤਲ ਅਤੇ ਲੁੱਟ-ਖੋਹ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਮੁੰਬਈ ਪੁਲਿਸ ਨਾਲ ਜੁੜੇ ਸੂਤਰਾਂ ਮੁਤਾਬਕ ਹੁਣ ਤੱਕ ਦੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਕਤਲ ਦੇ ਸਮੇਂ ਜੀਸ਼ਾਨ ਮੁੰਬਈ ’ਚ ਹੀ ਮੌਜੂਦ ਸੀ। ਕਤਲ ਤੋਂ ਬਾਅਦ ਉਸ ਦੀ ਲੋਕੇਸ਼ਨ ਮੁੰਬਈ ਅਤੇ ਆਸਪਾਸ ਦੇ ਇਲਾਕਿਆਂ ’ਚ ਆਈ ਹੈ। ਜ਼ੀਸ਼ਾਨ ਲਈ ਤਿੰਨ ਦੇ ਕਰੀਬ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾਲ ਵਿਛਾਇਆ ਗਿਆ ਹੈ।
ਬਾਬਾ ਸਿੱਦੀਕੀ ਦਾ ਕਤਲ 3 ਸ਼ੂਟਰਾਂ ਨੇ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਮੇਲ ਸਿੰਘ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਨਰਾੜ ਦਾ ਰਹਿਣ ਵਾਲਾ ਹੈ। ਬਾਕੀ 2 ਸ਼ੂਟਰ ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿੱਚੋਂ ਹਰਿਆਣਾ ਦੇ ਰਹਿਣ ਵਾਲੇ ਗੁਰਮੇਲ ਅਤੇ ਦੂਜੇ ਸ਼ੂਟਰ ਧਰਮਰਾਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤੀਜਾ ਸ਼ੂਟਰ ਸ਼ਿਵਕੁਮਾਰ ਅਜੇ ਫਰਾਰ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।