ਚੰਡੀਗੜ੍ਹ: ਪੰਚਾਇਤੀ ਚੋਣਾਂ ਦਾ ਰਾਹ ਅੱਜ ਪੱਧਰਾ ਹੋ ਗਿਆ ਹੈ। ਅੱਜ ਪੰਜਾਬ ਹਰਿਆਣਾ ਹਾਈ ਕੋਰਟ ‘ਚ ਇਸ ਸਬੰਧੀ ਸੁਣਵਾਈ ਹੋਈ। ਅਦਾਲਤ ਨੇ ਪਾਈਆਂ ਹੋਈਆਂ ਸਾਰੀਆਂ 700 ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਨਾਲ ਹੁਣ ਭਲਕੇ ਨਿਰਧਾਰਤ ਸਮੇਂ ’ਤੇ ਪੰਚਾਇਤੀ ਚੋਣਾਂ ਲਈ ਵੋਟਾਂ ਪੈਣਗੀਆਂ।
ਸੂਬੇ ਦੇ ਏਜੀ ਗੁਰਵਿੰਦਰ ਸਿੰਘ ਨੇ ਕਿਹਾ ਇਹ ਪੰਜਾਬ ਦੇ ਉਨ੍ਹਾਂ ਉਮੀਦਵਾਰਾਂ ਲ਼ਈ ਵੱਡੀ ਰਾਹਤ ਹੈ ਜੋ ਪੰਚਾਇਤੀ ਚੋਣਾਂ ਵਿੱਚ ਹਿੱਸਾ ਲੈ ਰਹੇ ਸੀ। ਉਨ੍ਹਾਂ ਨੇ ਇਹ ਵੀ ਸਾਫ ਕੀਤਾ ਕਿ ਪਹਿਲੇ ਦਿਨ ਹਾਈਕੋਰਟ ਨੇ ਜਿਹੜੀਆਂ 206 ਪਿੰਡਾਂ ਵਿੱਚ ਚੋਣ ਰੱਦ ਕੀਤੀ ਸੀ ਉਹ ਵੀ ਹਟਾ ਲਈ ਗਈ ਹੈ ਯਾਨੀ ਕੱਲ ਉਨ੍ਹਾਂ ਪਿੰਡਾਂ ਵਿੱਚ ਵੀ ਚੋਣ ਹੋਵੇਗੀ । ਏਜੀ ਨੇ ਵੀ ਸਾਫ ਕੀਤਾ ਕਿ ਚੋਣ ਕਮਿਸ਼ਨ ਨੇ ਜਿਹੜਾ ਗਿੱਦੜਬਾਹਾ ਦੇ 20 ਪਿੰਡਾਂ ਵਿੱਚ ਚੋਣ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ ਇਹ ਉਨ੍ਹਾਂ ਦਾ ਅਧਿਕਾਰ ਹੈ ਉਸ ਬਾਰੇ ਅਦਾਲਤ ਨੇ ਕੋਈ ਟਿੱਪਣੀ ਨਹੀਂ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।