ਝੋਨੇ ਦੀ ਖ਼ਰੀਦ ਨੂੰ ਲੈ ਕੇ ਕੇਂਦਰੀ ਮੰਤਰੀ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ

Global Team
4 Min Read

ਚੰਡੀਗੜ੍ਹ: ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਵਿਚਾਲੇ ਦਿੱਲੀ ਦੇ ਖੇਤੀ ਭਵਨ ਵਿਖੇ ਅਹਿਮ ਬੈਠਕ ਹੋਈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਰਹੇ।

ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਮੀਟਿੰਗ ਬਹੁਤ ਵਧੀਆ ਮਾਹੌਲ ਵਿੱਚ ਹੋਈ। ਇਸ ਵਾਰ ਅਸੀਂ ਕੇਂਦਰੀ ਪੂਲ ਨੂੰ 180 ਲੱਖ ਮੀਟ੍ਰਿਕ ਟਨ ਅਨਾਜ ਦੇਣ ਜਾ ਰਹੇ ਹਾਂ। ਇਸ ਦੇ ਨਾਲ ਹੀ ਕੇਂਦਰ ਤੋਂ ਮਿਲਣ ਵਾਲਾ ਪੈਸਾ ਵੀ ਪਹੁੰਚ ਗਿਆ ਹੈ। ਡੀਏਪੀ ਸਟਾਕ ਉਪਲਬਧ ਹੋਣਾ ਸ਼ੁਰੂ ਹੋ ਗਿਆ ਹੈ। ਯੂਕਰੇਨ ਅਤੇ ਰੂਸ ਵਿਚਾਲੇ ਜੰਗ ਕਾਰਨ ਇਸ ਵਾਰ ਕਣਕ ‘ਤੇ ਜ਼ੋਰ ਦੇਣ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਮੀਟਿੰਗ ਵਿੱਚ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਗੁਦਾਮਾਂ ਵਿੱਚ ਪਏ 120 ਲੱਖ ਮੀਟ੍ਰਿਕ ਟਨ ਚੌਲਾਂ ਦੀ 31 ਮਾਰਚ ਤੱਕ ਲਿਫਟਿੰਗ ਕਰ ਦਿੱਤੀ ਜਾਵੇਗੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਕਿਸੇ ਸ਼ੈਲਰ ਮਾਲਕ ਨੂੰ ਕਿਸੇ ਵੀ ਥਾਂ ‘ਤੇ ਅਨਾਜ ਅਲਾਟ ਕੀਤਾ ਜਾਂਦਾ ਹੈ ਪਰ ਬਾਅਦ ਵਿੱਚ ਉਸ ਨੂੰ ਸਟੇਸ਼ਨ ਤੋਂ ਅਨਾਜ ਚੁੱਕਣ ਦਾ ਹੁਕਮ ਦਿੱਤਾ ਜਾਂਦਾ ਹੈ ਤਾਂ ਇਸ ਦੌਰਾਨ ਹੋਣ ਵਾਲਾ ਸਾਰਾ ਖਰਚਾ ਕੇਂਦਰ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਇਸ ਮੀਟਿੰਗ ਵਿੱਚ ਸੀ.ਐਮ ਮਾਨ ਦੀ ਤਰਫੋਂ ਪੰਜਾਬ ਦੇ ਰਾਈਸ ਮਿੱਲਰਾਂ ਅਤੇ ਕਮਿਸ਼ਨ ਏਜੰਟਾਂ ਦਾ ਮੁੱਦਾ ਵੀ ਕੇਂਦਰੀ ਮੰਤਰੀ ਅੱਗੇ ਉਠਾਇਆ ਜਾਵੇਗਾ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਕਈ ਅਧਿਕਾਰੀ ਹਾਜ਼ਰ ਸਨ।



ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment