ਤਰਨਤਾਰਨ: ਤਰਨਤਾਰਨ ਦੇ ਪਿੰਡ ਸੋਹਲ ਸੈਣ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਕਤਾਰ ‘ਚ ਖੜ੍ਹੇ ਲੋਕਾਂ ਵਿਚਾਲੇ ਝਗੜਾ ਹੋ ਗਿਆ ਹੈ। ਜਿਸ ਤੋਂ ਬਾਅਦ ਇਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਅੰਮ੍ਰਿਤਸਰ ਹਸਪਤਾਲ ਲਿਜਾਇਆ ਗਿਆ ਹੈ। ਮਨਪ੍ਰੀਤ ਸਿੰਘ ਨਾਮਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੋਲਿੰਗ ਬੂਥ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਪੋਲਿੰਗ ਸਟੇਸ਼ਨ ਦੇ ਬਾਹਰ ਕਤਾਰ ‘ਚ ਖੜ੍ਹੇ ਹੋਣ ਨੂੰ ਲੈ ਕੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਕਾਰਨ ਇਕ ਗੋਲੀ ਉਥੇ ਖੜ੍ਹੇ ਇਕ ਵਿਅਕਤੀ ਨੂੰ ਲੱਗ ਗਈ, ਜੋ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦਾ ਜਾਇਜ਼ਾ ਲੈ ਰਹੀ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਮਾਹੌਲ ਭੱਖਿਆ
ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਈਵੀਐਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੈਲਟ ਪੇਪਰ ‘ਤੇ NOTA ਦਾ ਵਿਕਲਪ ਹੋਵੇਗਾ। ਚੋਣ ਡਿਊਟੀ ਲਈ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਲਈ ਪੁਲੀਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।
ਸਾਰੇ ਚੋਣ ਬੂਥਾਂ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਤਾਂ ਜੋ ਚੋਣ ਪ੍ਰਕਿਰਿਆ ਨੂੰ ਬਿਨਾਂ ਕਿਸੇ ਹਿੰਸਾ ਜਾਂ ਅਣਸੁਖਾਵੀਂ ਘਟਨਾ ਤੋਂ ਨੇਪਰੇ ਚਾੜ੍ਹਿਆ ਜਾ ਸਕੇ। ਕਮਿਸ਼ਨ ਨੇ ਦੱਸਿਆ ਕਿ ਚੋਣਾਂ ਲਈ ਕੁੱਲ 96 ਹਜ਼ਾਰ ਸੁਰੱਖਿਆ ਮੁਲਾਜ਼ਮ ਤੇ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 23 ਸੀਨੀਅਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਨੂੰ ਵੀ ਅਬਜ਼ਰਵਰ ਬਣਾਇਆ ਗਿਆ ਹੈ। ਚੋਣਾਂ ਵਿੱਚ ਕੁੱਲ 1.33 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਸਮੁੱਚੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ, ਜਿਸ ਨੂੰ ਰਿਟਰਨਿੰਗ ਅਫ਼ਸਰ ਤਰਫ਼ੋਂ ਉਪ ਮੰਡਲ ਮੈਜਿਸਟਰੇਟ ਨੂੰ ਸੌਂਪਿਆ ਜਾਵੇਗਾ।