ਅੰਮ੍ਰਿਤਸਰ: ਅੰਮ੍ਰਿਤਸਰ ‘ਚ ਇੱਕ ਨੌਜਵਾਨ ਆਪਣੇ ਘਰ ਤੋਂ ਨੌਕਰੀ ਤੇ ਜਾ ਰਿਹਾ ਸੀ ਉਸ ਵੇਲੇ ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ, ਜਿਸ ਨੂੰ ਲੋਕਾਂ ਨੇ ਇਲਾਜ਼ ਲਈ ਇਕ ਨਿੱਜੀ ਹਸਪਤਾਲ ਦਾਖਲਾ ਕਰਵਾਇਆ ਪਰ ਗਰਦਨ ’ਚ ਘਾਤਕ ਡੋਰ ਦਾ ਵੱਡਾ ਕੱਟ ਲੱਗਣ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੇਲਵੇ ’ਚ ਨੌਕਰੀ ਕਰਦੇ ਅਤੇ ਇਤਿਹਾਸਿਕ ਨਾਨਕਸਰ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਆਪਣੀ ਜਿੰਮ ਚਲਾਉਂਦੇ ਰਾਜਨ (45) ਵਾਸੀ ਗੁਰੂ ਨਾਨਕ ਨਗਰ ਵੇਰਕਾ ਵਜੋਂ ਹੋਈ ਹੈ।
ਪਰਿਵਾਰਿਕ ਮੈਂਬਰਾਂ ਅਤੇ ਉਸਦੇ ਸੰਗੀ ਸਾਥੀਆਂ ਦਾ ਕਹਿਣਾ ਹੈ ਕਿ ਚਾਈਨਾ ਡੋਰ ਕਾਰਨ ਉਹਦੇ ਪਰਿਵਾਰਿਕ ਮੈਂਬਰ ਦੀ ਮੌਤ ਹੋਈ ਹੈ। ਅਤੇ ਅਸੀਂ ਚਾਹੁੰਦੇ ਹਾਂ ਕਿ ਜਿਸ ਵਿਅਕਤੀ ਵੱਲੋਂ ਇਹ ਪਤੰਗਬਾਜ਼ੀ ਇਸ ਡੋਰ ਨਾਲ ਕੀਤੀ ਜਾ ਰਹੀ ਸੀ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਪੁਲਿਸ ਅਧਿਕਾਰੀ ਸਰਮੇਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਬਟਾਲਾ ਰੋਡ ਓਵਰ ਬ੍ਰਿਜ ਉੱਪਰ ਨੌਜਵਾਨ ਦੀ ਚਾਈਨਾ ਡੋਰ ਕਰਨ ਮੌਤ ਹੋ ਗਈ ਹੈ ਅਤੇ ਅਸੀਂ ਮ੍ਰਿਤਕ ਦੇਹ ਨੂੰ ਲੈ ਕੇ ਕਬਜ਼ੇ ਚ ਪੋਸਟਮਾਰਟਮ ਕਰਵਾ ਰਹੇ ਹਾਂ ਅਤੇ ਧਾਰਾ 304 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।